ਕਾਂਗਰਸ ਵੱਲੋਂ ਕਸਤੂਰੀ ਲਾਲ ਮਿੰਟੂ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਕੋਆਰਡੀਨੇਟਰ ਨਿਯੁਕਤ
ਪੱਤਰ ਪ੍ਰੇਰਕ
ਮਾਛੀਵਾੜਾ, 9 ਜੂਨ
ਕਾਂਗਰਸ ਦੇ ਪੁਲਸ ਜ਼ਿਲਾ ਖੰਨਾ ਤੋਂ ਉਪ ਪ੍ਰਧਾਨ ਤੇ ਸੀਨੀਅਰ ਆਗੂ ਕਸਤੂਰੀ ਲਾਲ ਮਿੰਟੂ ਨੂੰ ਅੱਜ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜ਼ਦੀਕੀ ਸਾਥੀ ਮੰਨੇ ਜਾਂਦੇ ਕਸਤੂਰੀ ਲਾਲ ਮਿੰਟੂ ਨੂੰ ਅੱਜ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇਖਦਿਆਂ ਇਹ ਅਹੁਦਾ ਦੇ ਕੇ ਨਿਵਾਜ਼ਿਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਸਤੂਰੀ ਲਾਲ ਮਿੰਟੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ ਉਸ ’ਤੇ ਉਹ ਖਰੇ ਉਤਰਨਗੇ।
ਮਿੰਟੂ ਨੇ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਹ ਮਾਣ ਬਖਸ਼ਿਆ ਹੈ। ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪਾਰਟੀ ਵਿਚ ਮਿਹਨਤੀ ਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਹਰੇਕ ਆਗੂ ਨੂੰ ਮਾਣ ਮਿਲਦਾ ਹੈ ਅਤੇ ਕਸਤੂਰੀ ਲਾਲ ਮਿੰਟੂ ਇਸ ਅਹੁਦੇ ਲਈ ਯੋਗ ਆਗੂ ਹਨ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਸੁਰਿੰਦਰ ਕੁਮਾਰ ਕੁੰਦਰਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਕ੍ਰਿਸ਼ਨ ਲਾਲ ਕਾਲੜਾ, ਸਾਬਕਾ ਬਲਾਕ ਸੰਮਤੀ ਮੈਂਬਰ ਰਮੇਸ਼ ਖੁੱਲਰ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਯੂਥ ਦਿਹਾਤੀ ਪ੍ਰਧਾਨ ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਸ਼ਹਿਰੀ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ, ਵਿਨੀਤ ਕੁਮਾਰ ਝੜੌਦੀ ਵਲੋਂ ਕਸਤੂਰੀ ਲਾਲ ਮਿੰਟੂ ਨੂੰ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ।