ਨਿੱਜੀ ਪੱਤਰ ਪ੍ਰੇਰਕਸੰਗਰੂਰ, 10 ਜੂੂਨਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਹਰਪਾਲ ਸਿੰਘ ਸੋਨੂੰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਹਰਪਾਲ ਸੋਨੂੰ ਸਾਲ 2008 ਤੋਂ ਹੀ ਯੂਥ ਕਾਂਗਰਸ ਪਾਰਟੀ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਲਗਾਤਾਰ ਲੋਕ ਮੁੱਦਿਆਂ ਬਾਰੇ ਆਵਾਜ਼ ਉਠਾਉਂਦੇ ਰਹਿੰਦੇ ਹਨ। ਹਰਪਾਲ ਸਿੰਘ ਸੋਨੂੰ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਲੋਕ ਹਿੱਤਾਂ ਦੀ ਰਾਖੀ ਕਰਨ ਅਤੇ ਕਾਂਗਰਸ ਪਾਰਟੀ ਦੀ ਚੜ੍ਹਤ ਲਈ ਦਿਨ-ਰਾਤ ਕੰਮ ਕਰਨਗੇ। ਹਰਪਾਲ ਸਿੰਘ ਸੋਨੂੰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਓਬੀਸੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਦਾ ਧੰਨਵਾਦ ਕੀਤਾ ਹੈ।