ਕਾਰ ਚਾਲਕ ’ਤੇ ਗੋਲੀਆਂ ਚਲਾਈਆਂ
05:55 AM Jun 10, 2025 IST
Advertisement
ਪੱਤਰ ਪੇ੍ਰਕ
ਰਾਮਾਂ ਮੰਡੀ, 9 ਜੂਨ
Advertisement
ਇਥੋਂ ਦੇ ਨਜ਼ਦੀਕੀ ਪਿੰਡ ਰਾਮਾਂ ਵਿੱਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖਮੀ ਹੋਣ ਮਗਰੋਂ ਅੱਜ ਉਸੇ ਘਟਨਾਂ ਨੂੰ ਲੈ ਕੇ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਆਪਣੀ ਕਾਰ ’ਤੇ ਜਾ ਰਹੇ ਇਕ ਵਿਅਕਤੀ ’ਤੇ ਦਿਨ ਦਿਹਾੜੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾਂ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਤਲਵੰਡੀ ਸਾਬੋ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਜ਼ਖ਼ਮੀ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਗੁਰਦਾਸ ਸਿੰਘ ਨੰਬਰਦਾਰ ਵਜੋਂ ਹੋਈ ਹੈ। ਪੁਲੀਸ ਨੇ ਗੋਲੀਆਂ ਚਲਾਉਣ ਵਾਲੇ ਅਣਪਛਾਤੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement