ਧੂਰੀ (ਪਵਨ ਕੁਮਾਰ ਵਰਮਾ): ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਬੂਟੇ ਲਗਾਏ ਗਏ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਅਤੇ ਈਕੋ ਕਲੱਬ ਦੇ ਕਨਵੀਨਰ ਡਾ. ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਉਤਸ਼ਾਹਿਤ ਕੀਤਾ। ਐੱਨਐੱਸਐੱਸ ਵਾਲੰਟੀਅਰਾਂ ਦੇ ਸਹਿਯੋਗ ਨਾਲ ਕੈਂਪਸ ਵਿੱਚ ਬੂਟੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਨੇ ਵਾਤਾਵਰਨ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਜਸਬੀਰ ਸਿੰਘ, ਪ੍ਰੋ. ਗੁਰਬਖਸ਼ੀਸ ਸਿੰਘ, ਧੂਰੀ ਮਿਉਂਸਿਪਲ ਕੌਂਸਲ ਤੋਂ ਸੀਐੱਸਆਈ ਰਜੇਸ਼ ਕੁਮਾਰ, ਸੀਐੱਫ਼ ਹਰਪਿੰਦਰ ਸਿੰਘ ਅਤੇ ਮੋਟੀਵੇਟਰ ਸਿਮਰਨਜੀਤ ਸਿੰਘ ਹਾਜ਼ਰ ਸਨ।