ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ
05:12 AM Mar 13, 2025 IST
Advertisement
ਪੀਪੀ ਵਰਮਾ
ਪੰਚਕੂਲਾ, 12 ਮਾਰਚ
ਪੰਚਕੂਲਾ ਦੀ ਕ੍ਰਾਈਮ ਬ੍ਰਾਂਚ ਸੈਕਟਰ 26 ਦੀ ਟੀਮ ਨੇ ਇੱਕ ਵਿਅਕਤੀ ਨੂੰ ਇੱਕ ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਸਵਰੂਪ ਵਜੋਂ ਹੋਈ ਹੈ। ਮੁਲਜ਼ਮ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਅਪਰਾਧ ਸ਼ਾਖਾ ਨੇ ਦੂਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਟੀਮ ਤਾਇਨਾਤ ਕੀਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਨੌਜਵਾਨ ਅਫੀਮ ਵੇਚਣ ਦਾ ਕੰਮ ਕਰਦਾ ਹੈ। ਉਹ ਸੇਬ ਮੰਡੀ ਸੈਕਟਰ-21 ਤੋਂ ਅੱਗੇ ਜ਼ੀਰਕਪੁਰ-ਕਾਲਕਾ ਮੁੱਖ ਮਾਰਗ ’ਤੇ ਕਿਸੇ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement
Advertisement