ਕਿਸਾਨ ਜਾਗਰੂਕਤਾ ਕੈਂਪ ਲਗਾਇਆ
06:52 AM Feb 03, 2025 IST
Advertisement
ਸਮਰਾਲਾ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਪਿੰਡ ਲਲੋੜੀ ਕਲਾਂ ’ਚ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਕਣਕ ਦੇ ਵਿੱਚ ਵੱਧਦੇ ਤਾਪਮਾਨ ਦੇ ਨਾਲ ਨਾਲ ਪੀਲੀ ਕੁੰਗੀ ਦੀ ਰੋਕਥਾਮ ਬਾਰੇ ਸੁਚੇਤ ਕਰਨਾ ਸੀ। ਇਸ ਮੌਕੇ ਕਿਸਾਨਾਂ ਨੂੰ ਪੀਲੀ ਕੁੰਗੀ ਦੇ ਲੱਛਣ ਅਤੇ ਉਸਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਉੱਲੀ ਨਾਸ਼ਕ ਜ਼ਹਿਰਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਕੁਲਵਿੰਦਰ ਸਿੰਘ ਨੇ ਆਤਮਾ ਸਕੀਮ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤੀਬਾੜੀ ਵਿਭਾਗ ਵੱਲੋਂ ਕੁਲਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ| -ਪੱਤਰ ਪ੍ਰੇਰਕ
Advertisement
Advertisement
Advertisement