ਕੁਲਤਾਰ ਸੰਧਵਾਂ ਵੱਲੋਂ ਵਿਸ਼ਵਕਰਮਾ ਭਵਨ ਦਾ ਉਦਘਾਟਨ
05:38 AM Apr 14, 2025 IST
Advertisement
ਮੋਹਿਤ ਸਿੰਗਲਾ
Advertisement
ਨਾਭਾ, 13 ਅਪਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਾਭਾ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਵਿਸ਼ਵਕਰਮਾ ਭਵਨ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਜੱਸਾ ਰਾਮਗੜ੍ਹੀਆ ਦੇ ਵਾਰਿਸ ਭਾਈਚਾਰੇ ਵੱਲੋਂ ਲੋਕਾਂ ਲਈ ਦਿੱਤੇ ਗਏ ਇਸ ਤੋਹਫ਼ੇ ਲਈ ਸਮੂਹ ਨਾਭਾ ਨਿਵਾਸੀਆਂ ਨੂੰ ਵਧਾਈ ਦਿੱਤੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਭਵਨ ਵਿਖੇ ਨਾਮਾਤਰ ਲਾਗਤ ’ਤੇ ਲੋੜਵੰਦ ਲੋਕ ਆਪਣੇ ਬੱਚਿਆਂ ਦੇ ਵਿਆਹ ਸਮਾਗਮ ਕਰ ਸਕਣਗੇ। ਕੁਲਤਾਰ ਸੰਧਵਾਂ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਸੂਬੇ ਦੀ ਤਰੱਕੀ ਤੇ ਉਦਯੋਗਿਕ ਵਿਕਾਸ ਸਮੇਤ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਵਿਧਾਇਕ ਦੇਵ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ ਅਤੇ ਨਾਭਾ ਬਾਰ ਐਸੋਸੀਏਸ਼ਨ ਪ੍ਰਧਾਨ ਗਿਆਨ ਮੂੰਗੋ ਵੀ ਹਾਜ਼ਰ ਸਨ।
Advertisement
Advertisement
Advertisement