ਕੁਲਦੀਪ ਸਿੰਘ ਧਾਲੀਵਾਲ ਹਰਿਮੰਦਰ ਸਾਹਿਬ ਨਤਮਸਤਕ
05:58 AM Jul 05, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
‘ਆਪ’ ਸਰਕਾਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਹਟਾਏ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਹ ਅੱਜ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਸਨ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਆਖਿਆ ਕਿ ਅਹੁਦਿਆਂ ਨਾਲ ਉਨ੍ਹਾਂ ਨੂੰ ਕੋਈ ਪਿਆਰ ਨਹੀਂ ਹੈ, ਪਰ ਪਾਰਟੀ ਦੇ ਇਸ ਫ਼ੈਸਲੇ ਤੋਂ ਉਨ੍ਹਾਂ ਸਮਰਥਕਾਂ ਦੀ ਨਿਰਾਸ਼ਾ ਸਾਫ਼ ਝਲਕ ਰਹੀ ਸੀ। ਇਸ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਪਣੇ ਸਮਰਥਕਾਂ ਨੂੰ ਆਖਿਆ ਕਿ ਅਜਿਹੇ ਫ਼ੈਸਲਿਆਂ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੂੰ ਭਵਿੱਖ ਵਿੱਚ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਪਹਿਲਾਂ ਵਾਂਗ ਹੀ ਨਿਭਾਉਣਗੇ।
Advertisement
Advertisement
Advertisement
Advertisement