ਕੁਲਵਿੰਦਰ ਸਿੰਘ ਸਾਈਕਲਿੰਗ ਕਲੱਬ ਦੇ ਪ੍ਰਧਾਨ ਬਣੇ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਜੂਨ
ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਸਥਾਨਕ ਸੁਨਾਮ ਸਾਈਕਲਿੰਗ ਕਲੱਬ ਦੀ ਮੀਟਿੰਗ ਵਿਚ ਮੌਜੂਦ ਮੈਂਬਰਾਂ ਵਲੋਂ ਕੁਲਵਿੰਦਰ ਸਿੰਘ ਛਾਜਲਾ ਨੂੰ ਕਲੱਬ ਦਾ ਪ੍ਰਧਾਨ ਚੁਣਿਆ ਗਿਆ। ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਕਲੱਬ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਛਾਜਲਾ ਨੇ ਦੱਸਿਆ ਕਿ ਡਾ ਵਿਕਰਮ ਜਿੰਦਲ ਨੂੰ ਚੇਅਰਮੈਨ, ਮਨਮੋਹਨ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਖਜ਼ਾਨਚੀ, ਗੁਰਜੀਤ ਸਿੰਘ ਸਕੱਤਰ ਚੁਣੇ ਗਏ ਜਦੋਂਕਿ ਅਵਤਾਰ ਸਿੰਘ ਰੋਮਾਣਾ ਅਤੇ ਪੁਸ਼ਵਿੰਦਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਛਾਜਲਾ ਨੇ ਕਿਹਾ ਕਿ ਕਲੱਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਾਈਕਲਿੰਗ ਵੱਲ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਤੰਦਰੁਸਤ ਸਮਾਜ ਦੀ ਸਿਰਜਣਾ ਵੱਲ ਵਧੇਰੇ ਧਿਆਨ ਕੇਂਦਰਿਤ ਕਰਨ ਨੂੰ ਯਕੀਨੀ ਬਣਾਵੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਾਈਕਲਿੰਗ ਵੱਲ ਧਿਆਨ ਦੇਣ। ਇਸ ਮੌਕੇ ਨਾਮਵਰ ਸਾਈਕਲਿਸਟ ਯਸ਼ਪਾਲ ਗੋਗੀਆ, ਸੁਰਿੰਦਰਪਾਲ ਸਿੰਘ ਜੱਗੀ ਪੈਪਸੀ, ਕਰਨ ਕਾਲੜਾ, ਗੈਰੀ, ਧਰਮਾ, ਲਵੀ, ਜੱਗੀ, ਸੁੱਖੀ ਬਾਵਾ, ਬੇਅੰਤ ਚੀਮਾ, ਡੌਲੀ ਅਤੇ ਸੰਜੀਵ ਚੋਪੜਾ ਆਦਿ ਮੌਜੂਦ ਸਨ।