ਟ੍ਰਿਬਿਊਨ ਨਿਉਜ ਸਰਵਿਸਅੰਮ੍ਰਿਤਸਰ, 8 ਜੂਨਭਿੰਡੀ ਸੈਦਾ ਪੁਲੀਸ ਸਟੇਸ਼ਨ ਅਧੀਨ ਆਉਂਦੇ ਤੂਰ ਪਿੰਡ ਵਿੱਚ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਦੋ ਧਿਰਾਂ ਵਿਚਾਲੇ ਝੜਪ ਦੇ ਮਾਮਲੇ ’ਚ ਪੁਲੀਸ ਨੇ 50 ਤੋਂ ਵੱਧ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਭਿੰਡੀ ਸੈਦਾ ਪਿੰਡ ਦੇ ਮਨਜੀਤ ਸਿੰਘ, ਭਿੰਡੀ ਔਲਖ ਪਿੰਡ ਦੇ ਜਗਰੂਪ ਸਿੰਘ, ਤਨਾਨਾ ਪਿੰਡ ਦੇ ਕਿੱਕਰ ਸਿੰਘ ਅਤੇ ਭਿੰਡੀ ਨੈਨ ਪਿੰਡ ਦੇ ਸਰਬਜੀਤ ਸਿੰਘ ਸ਼ਾਮਲ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕਤਲ ਦੀ ਕੋਸ਼ਿਸ਼ ਅਤੇ ਭਾਰਤੀ ਨਿਯਾ ਸੰਹਿਤਾ ਦੀਆਂ ਹੋਰ ਸਬੰਧਤ ਧਾਰਾਵਾਂ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਝੜਪ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਦੋਵਾਂ ਧਿਰਾਂ ਨੇ ਉਨ੍ਹਾਂ ’ਤੇ ਵੀ ਇੱਟਾਂ ਅਤੇ ਪੱਥਰ ਸੁੱਟੇ। ਘਟਨਾ ਦੌਰਾਨ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ, ਜਿਸ ਕਾਰਨ ਪੁਲੀਸ ਨੂੰ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ।