For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਬਜਟ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਾਲਾ ਕਰਾਰ

05:23 AM Feb 03, 2025 IST
ਕੇਂਦਰੀ ਬਜਟ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਾਲਾ ਕਰਾਰ
Advertisement

ਪੱਤਰ ਪ੍ਰੇਰਕ
ਮਾਨਸਾ, 2 ਫਰਵਰੀ
ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਬਿਨਾਂ ਸਰਵੇਖਣ ਕੀਤੇ ਮਜ਼ਦੂਰ, ਕਿਸਾਨ, ਨੌਜਵਾਨ, ਔਰਤਾਂ ਤੇ ਮੱਧ ਵਰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾ ਹੀ ਰੁਜ਼ਗਾਰ, ਸਿੱਖਿਆ, ਸਿਹਤ, ਜ਼ਮੀਨ ਪਾਣੀ ਤੇ ਖੇਤੀ ਪ੍ਰਤੀ ਕੋਈ ਸੰਵੇਦਨਸ਼ੀਲ ਤਰੀਕੇ ਨਾਲ ਵੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਤੇ ਉਨ੍ਹਾਂ ਦੀ ਜੇਬਾਂ ਭਰਨ ਵਾਲਾ ਹੈ। ਉਹ ਅੱਜ ਪਿੰਡ ਮਾਨਸਾ ਖੁਰਦ ਵਿੱਚ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ ਚੰਡੀਗੜ੍ਹ ਸਬੰਧੀ ਸੀਪੀਆਈ ਵੱਲੋਂ ਪੂਰੇ ਦੇਸ਼ ਵਿਚ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਾਨਸਾ ਜ਼ਿਲ੍ਹੇ ਦੀ ਸਮੁੱਚੀ ਟੀਮ ਵੱਲੋਂ ਵੀ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਰਬਸੰਮਤੀ ਪਾਰਟੀ ਦੀ ਪਿੰਡ ਇਕਾਈ ਚੋਣ ਦੌਰਾਨ ਅਵਤਾਰ ਸਿੰਘ ਪੰਧੇਰ ਸਕੱਤਰ,ਪਵਨ ਕੁਮਾਰ ਤੇ ਜਗਤਾਰ ਸਿੰਘ ਮੀਤ ਸਕੱਤਰ ਅਤੇ ਹਰਨੇਕ ਸਿੰਘ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਹਰਨੇਕ ਸਿੰਘ ਢਿੱਲੋਂ, ਦਲਜੀਤ ਸਿੰਘ ਮਾਨਸ਼ਾਹੀਆ, ਸੁਖਦੇਵ ਸਿੰਘ, ਮਲਕੀਤ ਕੌਰ, ਮੱਖਣ ਰਾਮ, ਭੋਲੋ ਕੌਰ ਅਤੇ ਗੁਰਜੰਟ ਰਾਮ ਮੌਜੂਦ ਸਨ।

Advertisement

Advertisement
Advertisement
Author Image

Parwinder Singh

View all posts

Advertisement