ਪੱਤਰ ਪ੍ਰੇਰਕਦੋਰਾਹਾ, 1 ਫਰਵਰੀਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਨੇ ਅੱਜ ਇਥੇ ਕਿਹਾ ਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿੱਚ ਸਰਕਾਰੀ ਕਰਮਚਾਰੀ ਪੂਰੀ ਤਰ੍ਹਾਂ ਨਿਰਾਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਦੇਸ਼ ਦਾ ਅਹਿਮ ਮੁੱਦਾ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਨਜ਼ਰ ਅੰਦਾਜ਼ ਕੀਤਾ ਹੈ ਅਤੇ ਸਿਰਫ਼ ਉਨ੍ਹਾਂ ਯੂਨੀਫਾਈਡ ਪੈਨਸ਼ਨ ਸਕੀਮ ਦਾ ਹੀ ਜ਼ਿਕਰ ਕਰਕੇ ਦੇਸ਼ 77 ਲੱਖ ਕਰਮਚਾਰੀਆਂ ਦੇ ਜਖ਼ਮਾਂ ’ਤੇ ਲੂਣ ਛਿੜਕਿਆ ਹੈ। ਇਸ ਦੇ ਦੇਸ਼ ਦੇ ਲਗਭਗ 70 ਲੱਖ ਕਰਮਚਾਰੀਆਂ ਨੂੰ ਇਹ ਸੰਦੇਸ਼ ਮਿਲਿਆ ਹੈ ਕਿ ਮੋਦੀ ਸਰਕਾਰ ਕਰਮਚਾਰੀ ਵਿਰੋਧੀ ਹੈ ਅਤੇ ਕੇਂਦਰੀ ਸਰਕਾਰ ਜ਼ਬਰਦਸਤੀ ਕਰਮਚਾਰੀਆਂ ਤੋਂ ਖੋਹੀ ਹੋਈ ਪੁਰਾਣੀ ਪੈਨਸ਼ਨ ਵਾਪਸ ਨਹੀਂ ਕਰਨਾ ਚਾਹੁੰਦੀ।