For the best experience, open
https://m.punjabitribuneonline.com
on your mobile browser.
Advertisement

ਕੇਂਦਰ ਦੀਆਂ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਲਈ ਮਜਬੂਰ ਹੋਏ ਕਿਸਾਨ: ਸੰਧਵਾਂ

05:34 AM Jul 04, 2025 IST
ਕੇਂਦਰ ਦੀਆਂ ਨੀਤੀਆਂ ਕਾਰਨ ਖ਼ੁਦਕੁਸ਼ੀਆਂ ਲਈ ਮਜਬੂਰ ਹੋਏ ਕਿਸਾਨ  ਸੰਧਵਾਂ
ਬਰਸੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement
ਬੀਰ ਇੰਦਰ ਸਿੰਘ ਬਨਭੌਰੀ
Advertisement

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ

Advertisement
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਕਰਨ ਦੇ ਮੁੱਦੇ ’ਤੇ ਕੇਂਦਰ ਦੀ ਸਰਕਾਰ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਾਸ ਕਰਕੇ ਮਹਾਰਾਸ਼ਟਰਾਂ ਵਿੱਚ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਏ ਹਨ।

ਉਨ੍ਹਾਂ ਇਹ ਵਿਚਾਰ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਮਰਹੂਮ ਬਾਬੂ ਭਗਵਾਨ ਦਾਸ ਅਰੋੜਾ (ਸਾਬਕਾ ਮੰਤਰੀ ਪੰਜਾਬ) ਦੀ 25ਵੀਂ ਬਰਸੀ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਖੇਤਰ ਵਿਚ ਵਿਕਾਸ ਦੀਆਂ ਨਵੀਆਂ ਪਿਰਤਾਂ ਪਾਈਆਂ ਹਨ। ਪੰਜਾਬ ਦੀ ਆਰਥਿਕਤਾ ਦਾ ਧੁਰਾ ਕਿਸਾਨੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਦੇ ਹਿੱਸੇ ਦੇ ਪਾਣੀਆਂ ਦੀ ਵੱਡੀ ਲੜਾਈ ਜਿੱਤ ਕੇ ਦਹਾਕਿਆਂ ਤੋਂ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਜਾਣ ਤੋਂ ਰੋਕ ਕੇ ਪੰਜਾਬ ਦੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਹੈ ਜਿਸ ਨਾਲ ਮੋਟਰਾਂ, ਬੋਰਾਂ ੦ਤੇ ਰੱਖ-ਰਖਾਅ ਦਾ ਖਰਚਾ ਘਟਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰੇਕ ਪੱਧਰ ’ਤੇ ਕਿਸਾਨਾਂ ਦੀ ਆਵਾਜ਼ ਨੂੰ ਉੱਭਾਰਿਆ, ਮੁਆਵਜ਼ਾ, ਸਹਾਇਤਾ ਤੇ ਵਿਕਾਸ ਲਈ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਲਈ ਵਧੇਰੇ ਸਹੂਲਤਾਂ ਤੇ ਹਮਦਰਦੀ ਦੀ ਨੀਤੀ ਲਾਗੂ ਕਰੇ ਨਾ ਕਿ ਉਨ੍ਹਾਂ ਨੂੰ ਕਰਜ਼ਿਆਂ ਹੇਠ ਪੀਸਣ ਲਈ ਮਜਬੂਰ ਕਰੇ।

ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਅਤੇ ਸਾਬਕਾ ਮੰਤਰੀ ਪੰਜਾਬ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮੌਕੇ ਇਥੇ ਸ਼ਰਧਾਂਜਲੀ ਸਮਾਗਮ ਹੋਇਆ. ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਤਨ ਸਿੰਘ ਜੋੜੇਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਦਵਿੰਦਰਜੀਤ ਸਿੰਘ ਲਾਡੀ ਢੋਸ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਾ ਚਰਨਜੀਤ ਚੰਨੀ, ਦਲਵੀਰ ਸਿੰਘ ਟੋਂਗ, ਕੁਲਜੀਤ ਸਿੰਘ ਰੰਧਾਵਾ, ਡਾ ਵਿਜੈ ਸਿੰਗਲਾ, ਜਗਦੀਪ ਸਿੰਘ ਕਾਕਾ ਬਰਾੜ, ਇੰਦਰਬੀਰ ਸਿੰਘ ਨਿੱਜਰ, ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਰਪਾਲ ਕੌਰ ਸਣੇ ਹੋਰ ਸ਼ਖਸ਼ੀਅਤਾਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬੂ ਭਗਵਾਨ ਦਾਸ ਅਰੋੜਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਾਮਿਸਾਲ ਕੰਮ ਕਰਕੇ ਹੋਰਨਾਂ ਲਈ ਚਾਨਣ ਮੁਨਾਰਾ ਬਣਨ ਦਾ ਸੁਭਾਗ ਪ੍ਰਾਪਤ ਕੀਤਾ।

Advertisement
Author Image

Charanjeet Channi

View all posts

Advertisement