ਕੇਵਾਈਐੱਸ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਮਾਰਚ
ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐੱਸ) ਨੇ ਕੇਂਦਰ ਸਰਕਾਰ ਦੇ ਕਰੋਨਾਵਾਇਰਸ ਦੇ ਕਹਿਰ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਅਧੂਰੇ ਕਦਮਾਂ ਦੀ ਆਲੋਚਨਾ ਕੀਤੀ ਹੈ। ਇਸ ਸਮੇਂ ਦੇਸ਼ ਭਰ ਵਿੱਚ ਤਾਲਾਬੰਦੀ ਚੱਲ ਰਹੀ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨ ਹੋਰ ਅੱਗੇ ਵਧਾ ਦਿੱਤਾ ਹੈ। ਕੇਵਾਈਐੱਸ ਦੇ ਬੁਲਾਰੇ ਹਰੀਸ਼ ਗੌਤਮ ਨੇ ਕਿਹਾ ਕਿ ਕੰਮ ਵਾਲੀਆਂ ਥਾਵਾਂ ਨੂੰ ਬੰਦ ਕਰਨ ਤੋਂ ਇਲਾਵਾ ਹਾਲਾਤ ਸੁਧਾਰਨ ਲਈ ਕੇਂਦਰ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਮੈਡੀਕਲ ਸਹੂਲਤਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਰੋਨਾਵਾਇਰਸ ਪੀੜਤਾਂ ਦੀ ਗਿਣਤੀ ਵਧਣ ਨਾਲ ਦੇਸ਼ ਭਰ ’ਚ ਦਹਿਸ਼ਤ ਦਾ ਮਾਹੌਲ ਬਣੇਗਾ। ਕੇਵਾਈਐੱਸ ਨੇ ਕਿਹਾ ਕਿ ਅੱਜ ਨਾ ਸਿਰਫ਼ ਸਿਹਤ ਸਹੂਲਤਾਂ ਨਾਕਾਫੀ ਹਨ ਬਲਕਿ ਕੰਮਕਾਜੀ ਜਨਤਾ ਵੀ ਭਾਰੀ ਦਬਾਅ
ਹੇਠ ਹੈ।