ਕੈਬਨਿਟ ਮੰਤਰੀ ਬੈਂਸ ਵੱਲੋਂ ਲੈਕਚਰਾਰ ਬਲਜੀਤ ਸਿੰਘ ਦਾ ਸਨਮਾਨ
07:43 AM Feb 01, 2025 IST
Advertisement
ਭਗਵਾਨ ਦਾਸ ਸੰਦਲ
ਦਸੂਹਾ, 31 ਜਨਵਰੀ
ਇਥੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਸਕੂਲ ਆਫ ਐਮੀਨੈਂਸ ਦਸੂਹਾ ਦੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਲੈਕਚਰਾਰ ਬਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਇਸ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਉਨ੍ਹਾਂ ਦਾ ਇਹ ਸਨਮਾਨ ਬਤੌਰ ਪ੍ਰੋਗਰਾਮ ਅਫ਼ਸਰ ਮਿਸਾਲੀ ਸੇਵਾਵਾਂ ਨਿਭਾਉਣ ਬਦਲੇ ਕੀਤਾ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ ਸਮੇਤ ਵੱਖ ਵੱਖ ਵਿਭਾਗਾਂ ਦੇ ਪ੍ਰਸਾਸ਼ਨਿਕ ਅਧਿਕਾਰੀ ਮੋਜੂਦ ਸਨ। ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਰਵੀ ਪਾਲ ਨੇ ਦੱਸਿਆ ਕਿ ਬਲਜੀਤ ਸਿੰਘ ਨੇ ਡਿਊਟੀ ਦੌਰਾਨ ਵਿਭਾਗ ਵੱਲੋਂ ਜਾਰੀ ਪ੍ਰੋਗਰਾਮਾਂ ਤਹਿਤ ਵਿਦਿਆਰਥੀਆਂ ਦੀ ਵੱਖ ਵੱਖ ਟ੍ਰੇਨਿੰਗ ਕੈਂਪਾਂ, ਟਰੈਕਿੰਗ ਕੈਂਪਾਂ, ਐਡਵੈਂਚਰ ਕੈਂਪਾਂ ਅਤੇ ਐਕਸਕਰਸ਼ਨ ਪ੍ਰੋਗਰਾਮਾਂ ਵਿੱਚ ਸਮੂਲੀਅਤ ਕਰਵਾਈ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਡਮੁੱਲਾ ਯੋਗਦਾਨ ਪਾਇਆ ਹੈ।
Advertisement
Advertisement
Advertisement