For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਵੱਲੋਂ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

06:56 AM Apr 16, 2025 IST
ਕੈਬਨਿਟ ਮੰਤਰੀ ਵੱਲੋਂ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਪਿੰਡ ਕਾਲਬੰਜਾਰਾ ਸਕੂਲ ਦੇ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਰਮੇਸ਼ ਭਾਰਦਵਾਜ

Advertisement

ਲਹਿਰਾਗਾਗਾ, 15 ਅਪਰੈਲ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾਗਾਗਾ ਅਧੀਨ ਅਉਂਦੇ ਵੱਖ-ਵੱਖ ਛੇ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਉਣਾ ਹੈ।
ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 52 ਹਜ਼ਾਰ ਤੋਂ ਵੀ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਮਿਥੇ ਗਏ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਪੂਰਾ ਕਰਨ ਲਈ ਦਿਨ ਰਾਤ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਪੜ੍ਹਾਉਂਦੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬਧ ਤਰੀਕੇ ਨਾਲ ਪੂਰਾ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਿਰ ਕਰ ਰਹੇ ਹਨ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੂਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿੱਚ ਆਯੋਜਿਤ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਾਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ ਵੀ ਹਾਜ਼ਰ ਸਨ।

Advertisement
Advertisement

Advertisement
Author Image

Sukhjit Kaur

View all posts

Advertisement