ਕੈਮਿਸਟ ਸਟੋਰ ਦਵਾਈ ਲੈਣ ਗਈ ਨਾਬਾਲਗ ਨਾਲ ਛੇੜਛਾੜ
05:21 AM Apr 11, 2025 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 10 ਅਪਰੈਲ
ਝਬਾਲ ਪੁਲੀਸ ਨੇ ਇਲਾਕੇ ਦੇ ਪਿੰਡ ਮੀਆਂਪੁਰ ਦੇ ਕੈਮਿਸਟ ਸਟੋਰ ਤੋਂ ਤਿੰਨ ਦਿਨ ਪਹਿਲਾਂ ਦਵਾਈ ਲੈਣ ਗਈ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲੀਸ ਨੇ ਬੀਤੇ ਕੱਲ੍ਹ ਕੇਸ ਕੀਤਾ ਹੈ। ਮੁਲਜ਼ਮ ਦੀ ਸ਼ਨਾਖਤ ਮੀਆਂਪੁਰ ਦੇ ਵਾਸੀ ਗੁਰਸੇਵਕ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ ਲੜਕੀ ਦੇ ਬਿਆਨ ਸਬ ਇੰਸਪੈਕਟਰ ਕਿਰਨਪਾਲ ਕੌਰ ਵਲੋਂ ਦਰਜ ਕੀਤੇ ਗਏ| ਪੀੜਤ ਲੜਕੀ ਦੁਕਾਨ ਤੋਂ ਦਵਾਈ ਲੈਣ ਗਈ ਸੀ ਤਾਂ ਮੁਲਜ਼ਮ ਨੇ ਉਸ ਨਾਲ ਛੇੜਛਾੜ ਕੀਤੀ। ਪੀੜਤ ਪਰਿਵਾਰ ਨੇ ਪੁਲੀਸ ਵੱਲੋਂ ਕੇਸ ਦੇਰ ਨਾਲ ਦਰਜ ਕਰਨ ਅਤੇ ਮੁਲਜ਼ਮ ਨੂੰ ਅਜੇ ਤੱਕ ਵੀ ਗ੍ਰਿਫ਼ਤਾਰ ਕਰਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ ਹੈ| ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ਼ ਬੀਐੱਨਐੱਸ ਦੀ ਦਫ਼ਾ 75, ਤੇ 8 ਪੋਕਸੋ ਐਕਟ ਅਧੀਨ ਕੇਸ ਦਰਜ ਕੀਤਾ ਹੈ। ਮੁਲਜ਼ਮ ਫਰਾਰ ਹੈ|
Advertisement
Advertisement
Advertisement
Advertisement