ਕੋਟਕਪੂਰਾ ’ਚ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
05:19 AM Jul 05, 2025 IST
Advertisement
ਪੱਤਰ ਪ੍ਰੇਰਕ
ਕੋਟਕਪੂਰਾ, 4 ਜੁਲਾਈ
Advertisement
ਥਾਣਾ ਸਦਰ ਕੋਟਕਪੂਰਾ ਦੀ ਪੁਲੀਸ ਨੇ ਸਮਾਲਸਰ ਵਾਸੀ ਇੱਕ ਨੌਜਵਾਨ ਨੂੰ 51 ਗ੍ਰਾਮ ਅਤੇ 67 ਮਿਲੀਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਚੌਕੀ ਪੰਜਗਰਾਈਂ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਮੱਲਕੇ ਵਾਲੀ ਸੜਕ ਵਾਲੇ ਪਾਸਿਓਂ ਇੱਕ ਕਾਰ ਆਉਂਦੀ ਦੇਖੀ ਅਤੇ ਉਸ ਨੂੰ ਸ਼ੱਕ ਦੀ ਬਿਨਾ ਨੇ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਕਾਰ ਸਵਾਰ ਨੌਜਵਾਨ ਤੋਂ ਪੁਲੀਸ ਨੂੰ 51 ਗ੍ਰਾਮ 67 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਚਾਲਕ ਦੀ ਪਛਾਣ ਰਾਮ ਸਿੰਘ ਉਰਫ ਯੋਧਾ ਵਾਸੀ ਪਿੰਡ ਸਲਾਮਸਰ ਜ਼ਿਲ੍ਹਾ ਮੋਗਾ ਵਜੋਂ ਹੋਈ। ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
Advertisement