ਕੌਮੀ ਰਾਜਧਾਨੀ ’ਚ ਗਰਮੀ ਵਧਣ ਦੀ ਪੇਸ਼ੀਨਗੋਈ
04:49 AM Jun 07, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜੂਨ
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਕੌਮੀ ਰਾਜਧਾਨੀ ’ਚ ਪਾਰਾ ਵਧਣ ਦੀ ਸੰਭਾਵਨਾ ਹੈ। ਇਸ ਹਫ਼ਤੇ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਪੇਸ਼ੀਨਗੋਈ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਲੂ ਵਾਲੇ ਹਾਲਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਮੌਸਮ ਮਹਿਕਮੇ ਅਨੁਸਾਰ ਪਿਛਲੇ ਕੁਝ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਸੀ ਅਤੇ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ 5 ਡਿਗਰੀ ਸੈਲਸੀਅਸ ਤੋਂ 7 ਡਿਗਰੀ ਸੈਲਸੀਅਸ ਤੱਕ ਘੱਟ ਸੀ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਦੀ ਸੰਭਾਵਨਾ ਹੈ, ਜੋ ਕਿ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।
Advertisement
Advertisement
Advertisement
Advertisement