ਕੌਮੀ ਲੋਕ ਅਦਾਲਤ ਮੁਲਤਵੀ
04:28 AM May 10, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 9 ਮਈ
ਜ਼ਿਲ੍ਹਾ ਅਤੇ ਸੈਸ਼ਨ ਜੱਜ ਜਲੰਧਰ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਕੇਸ 10 ਮਈ ਲਈ ਨਿਰਧਾਰਤ ਕੀਤੇ ਗਏ ਸਨ, ਉਨ੍ਹਾਂ ਨੂੰ ਅਪੀਲ ਹੈ ਕਿ ਉਹ 10 ਮਈ ਨੂੰ ਕੌਮੀ ਲੋਕ ਅਦਾਲਤ ਜਲੰਧਰ ਵਿੱਚ ਹਾਜ਼ਰ ਨਾ ਹੋਣ। ਉਨ੍ਹਾਂ ਦੱਸਿਆ ਕਿ ਕੇਸਾਂ ਦੀ ਅਗਲੀ ਸੁਣਵਾਈ ਦੀ ਮਿਤੀ ਈ-ਕੋਰਟ ਜਾਂ ਸੀਆਈਐੱਸ ਸਿਸਟਮ ’ਤੇ ਅਪਡੇਟ ਕੀਤੀ ਜਾਵੇਗੀ।
Advertisement
Advertisement
Advertisement
Advertisement