ਖੇਤਰੀ ਪ੍ਰਤੀਨਿਧਪਟਿਆਲਾ, 9 ਜੂਨਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਚਲੈਲਾ, ਫੱਗਣਮਾਜਰਾ, ਲੰਗ, ਰੌਗਲਾ, ਲਚਕਾਣੀ, ਬਾਰਨ, ਹਸਨਪੁਰ ਅਤੇ ਮਿਰਜ਼ਾਪੁਰ ਵਿੱਚ ਕੈਂਪ ਲਾਏ ਗਏ ਜਿਸ ਦੌਰਾਨ ਟੀਮਾਂ ਨੇ ਕਿਸਾਨਾਂ ਨਾਲ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਤੋਂ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕੇ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗ਼ਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ. ਗੁਰਉਪਦੇਸ਼ ਕੌਰ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਾਏ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸ ਅਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਰਚਨਾਤਮਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗ਼ਬਾਨੀ) ਨੇ ਫ਼ਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੌਰਵ ਅਰੋੜਾ ਨੇ ਗੰਨੇ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਇਲਾਕੇ ਦੇ ਉੱਦਮੀ ਕਿਸਾਨ ਅਵਤਾਰ ਸਿੰਘ ਨੇ ਆਈਆਂ ਟੀਮਾਂ ਦਾ ਧੰਨਵਾਦ ਕੀਤਾ।