ਗੜ੍ਹਸ਼ੰਕਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਵਿਦਿਆਰਥਣਾਂ ਸਿਮਰਨ ਅਤੇ ਜਸਵਿੰਦਰ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ। ਵਿਦਿਆਰਥੀ ਪ੍ਰਿੰਸ ਸਿੰਘ ਨੇ ਖ਼ਾਲਸੇ ਦੇ ਜਨਮ ਅਤੇ ਸਿਧਾਂਤ ’ਤੇ ਆਪਣੇ ਵਿਚਾਰ ਰੱਖੇ। ਵਿਦਿਆਰਥੀ ਮਨਪ੍ਰੀਤ ਸਿੰਘ, ਮਨਜੋਤ ਸਿੰਘ ਅਤੇ ਅਜੀਤ ਸਿੰਘ ਦੇ ਢਾਡੀ ਜਥੇ ਨੇ ਵਾਰਾਂ ਗਾਇਨ ਕੀਤੀਆਂ। ਪ੍ਰੋ. ਰਾਏਦੀਪ ਸਿੰਘ, ਡਾ. ਹਰਵਿੰਦਰ ਕੌਰ ਨੇ ਵਿਸਾਖੀ ਦੇ ਇਤਿਹਾਸ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਸਟੇਜ ਸੰਚਾਲਨ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਕੀਤਾ।