ਖਾਲਸਾ ਕਾਲਜ ਤੇ ਲੌਰੇਂਸ਼ੀਅਨ ਯੂਨੀਵਰਸਿਟੀ ਵਿਚਾਲੇ ਸਮਝੌਤਾ
ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਅਪਰੈਲ
ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ ਵਿੱਦਿਅਕ ਮੌਕੇ ਪ੍ਰਦਾਨ ਕਰਨ ਸਬੰਧੀ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਦੀ ਮੌਜੂਦਗੀ ’ਚ ਖਾਲਸਾ ਕਾਲਜ ਫ਼ਾਰ ਵਿਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਵਿਚਾਲੇ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ ਗਏ। ਇਹ ਸਡਬਰੀ, ਓਂਟਾਰੀਓ ’ਚ ਸਥਿਤ ਲੌਰੇਂਸ਼ੀਅਨ ਯੂਨੀਵਰਸਿਟੀ, ਕੈਨੇਡਾ ’ਚ ਦੋਭਾਸ਼ੀ ਸੰਸਥਾ ਹੈ, ਜੋ ਸਿੱਖਿਆ, ਖੋਜ ਅਤੇ ਭਾਈਚਾਰਕ ਸ਼ਮੂਲੀਅਤ ’ਚ ਆਪਣੀ ਉੱਤਮਤਾ ਲਈ ਜਾਣੀ ਜਾਂਦੀ ਹੈ।
ਇਹ ਸਮਝੌਤਾ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਅਤੇ ਵੀਰੇਨ ਸਿੰਗਲ, ਗਲੋਬਲ ਸਟ੍ਰੈਟਜੀ ਐਂਡ ਰਿਕਰੂਟਮੈਂਟ ਪਾਰਟਨਰ ਹੈੱਡ, ਜੋ ਲੌਰੇਂਟੀਅਨ ਯੂਨੀਵਰਸਿਟੀ, ਸਡਬਰੀ, ਕੈਨੇਡਾ ਤੋਂ ਆਏ ਸਨ, ਦਰਮਿਆਨ ਗਵਰਨਿੰਗ ਕੌਂਸਲ ਦੇ ਦਫ਼ਤਰ ਵਿੱਚ ਕੀਤਾ ਗਿਆ। ਇਸ ਮੌਕੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਡਾ. ਪਰਵਿੰਦਰ ਅਰੋੜਾ, ਫੈਕਲਟੀ ਡੀਨ ਆਫ ਬਿਜ਼ਨੈਸ, ਆਰਤੀ ਰਾਵਤ, ਗਲੋਬਲ ਆਫੀਸ਼ੀਅਲ ਰਿਪ੍ਰੈਜ਼ੈਂਟੇਟਿਵ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਿਵੰਦਰ ਕੁਮਾਰ ਅਤੇ ਡਾ. ਸੁਮਨ ਨਈਅਰ, ਮੁਖੀ ਵਣਜ ਅਤੇ ਪ੍ਰਬੰਧਨ ਵਿਭਾਗ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਮਝੌਤਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਦੇਸ਼ਾਂ ’ਚ ਆਪਣੇ ਮੁਕਾਮ ਨੂੰ ਹਾਸਲ ਕਰਨ ਲਈ ਲਾਹੇਵੰਦ ਸਾਬਿਤ ਹੋਵੇਗਾ।