ਪੱਤਰ ਪ੍ਰੇਰਕਮਸਤੂਆਣਾ ਸਾਹਿਬ, 14 ਅਪਰੈਲਸੰਤ ਅਤਰ ਸਿੰਘ ਵੱਲੋਂ ਵਿਰੋਸਾਏ ਹੋਏ ਧਾਰਮਿਕ ਅਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ, ਗੁਰਦੁਆਰਾ ਮਾਤਾ ਭੋਲੀ ਕੌਰ ਜੀ, ਗੁਰਦੁਆਰਾ ਅਕਾਲ ਬੁੰਗਾ, ਗੁਰਦੁਆਰਾ ਅਕਾਲਸਰ ਸਾਹਿਬ ਮਸਤੂਆਣਾ ਸਾਹਿਬ ਤੋਂ ਇਲਾਵਾ ਨੇੜਲੇ ਪਿੰਡ ਕਾਂਝਲਾ, ਸਾਰੋਂ, ਅਕੋਈ ਸਾਹਿਬ, ਮੰਗਵਾਲ, ਲੱਡਾ, ਬੰਗਾਂਵਾਲੀ, ਉਭਾਵਾਲ ਵਿਖੇ ਖਾਲਸਾ ਸਾਜਨਾ ਦਿਵਸ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਸੇਵਕ ਜਥੇ ਵੱਲੋਂ ਬਾਬਾ ਹਰਬੇਅੰਤ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬਲਜੀਤ ਸਿੰਘ ਫੱਕਰ ਨੇ ਸੰਗਤਾਂ ਨੂੰ ਦੱਸਿਆ ਕਿ ਅੱਜ ਦੇ ਦਿਨ ਖਾਲਸੇ ਦਾ ਜਨਮ ਹੋਇਆ ਸੀ। ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਮਾਸਟਰ ਭੂਪਿੰਦਰ ਸਿੰਘ ਗਰੇਵਾਲ ਨੇ ਖਾਲਸਾ ਸਾਜਨਾ ਦਿਵਸ ਮਨਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ 60 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। 18 ਤੋਂ 25 ਸਾਲ ਤੱਕ ਦੇ ਅੰਮ੍ਰਿਤਧਾਰੀ ਅਤੇ ਕੇਸ ਰੱਖਣ ਵਾਲੇ ਵਿਅਕਤੀਆਂ ਤੋਂ ਇਲਾਵਾ ਇਲਾਕੇ ਦੇ ਸਾਧੂ, ਸੰਤ ਮਹਾਤਮਾ ਸਮੇਤ ਉੱਘੇ ਸਮਾਜ ਸੇਵੀ ਪ੍ਰੀਤੀ ਮਹੰਤ, ਤੱਬੂ ਮਹੰਤ ਅਤੇ ਹੋਰ ਮੋਹਤਵਰ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਿਰੋਪਾਓ ਅਤੇ ਦਸਤਾਰਾਂ ਦੇ ਕੇ ਸਨਮਾਨ ਵੀ ਕੀਤਾ ਗਿਆ।