ਖਾਲਸਾ ਸਾਜਨਾ ਦਿਵਸ ਮੌਕੇ ਮੈਡੀਕਲ ਕੈਂਪ
ਬਹਾਦਰਜੀਤ ਸਿੰਘ
ਬਲਾਚੌਰ, 13 ਅਪਰੈਲ
ਸਮਾਜ ਸੇਵੀ ਸੰਸਥਾ ‘ਪਹਿਲਾਂ ਇਨਸਾਨੀਅਤ’ ਦੇ ਮੁਖੀ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਮੈਗਾ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵੱਲੋਂ ਕੀਤਾ ਗਿਆ। ਇਸ ਮੌਕੇ ਵਰਲਡ ਕੈਂਸਰ ਕੇਅਰ ਦੇ ਮੁਖੀ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਕੈਂਪ ਵਿਚ ਵੱਡੀ ਗਿਣਤੀ ਸੰਗਤ ਦੀ ਜਾਂਚ ਤੇ ਟੈੱਸਟ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦੇ ਹੋਏ ਲਾਲਪੁਰਾ ਨੇ ਕਿਹਾ ਕਿ ਇਹ ਕੈਂਪ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਚੀਫ ਪੈਟਰਨ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਵਰਲਡ ਕੈਂਸਰ ਕੇਅਰ ਦੇ ਮੁਖੀ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਪ੍ਰੇਰਨਾ ਸਦਕਾ ਲਗਾਇਆ ਗਿਆ। ਉਨ੍ਹਾਂ ਇਸ ਮੌਕੇ ਕੈਂਪ ਵਿਚ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ 'ਤੇ ਕੁਮਾਰ ਹਸਪਤਾਲ ਤੋਂ ਡਾਕਟਰ ਅਨੂਪਮਾ ਢੰਡ, ਸ਼ਰਮਾ ਅੱਖਾਂ ਦੇ ਹਸਪਤਾਲ ਤੋਂ ਡਾਕਟਰ ਪਵਨ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਜਾਂਚ ਕਰਨ ਲਈ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਵੱਡੀ ਟੀਮ ਆਧੁਨਿਕ ਉਪਰਕਣਾਂ ਨਾਲ ਲੈਸ ਬੱਸਾਂ ਵਿਚ ਪੁੱਜੀ, ਜਿਨ੍ਹਾਂ ਵਲੋਂ ਸੈਂਕੜੇ ਦੀ ਗਿਣਤੀ ਵਿੱਚ ਸੰਗਤ ਦੀ ਜਾਂਚ ਕੀਤੀ ਗਈ।