For the best experience, open
https://m.punjabitribuneonline.com
on your mobile browser.
Advertisement

ਖੇਡ ਮੈਦਾਨ ਅਤੇ ਛੱਪੜ ਪਿੰਡਾਂ ਲਈ ਮਹੱਤਵਪੂਰਨ: ਗੱਜਣਮਾਜਰਾ

06:15 AM Jul 04, 2025 IST
ਖੇਡ ਮੈਦਾਨ ਅਤੇ ਛੱਪੜ ਪਿੰਡਾਂ ਲਈ ਮਹੱਤਵਪੂਰਨ  ਗੱਜਣਮਾਜਰਾ
ਰੁੜਕੀ ’ਚ ਛੱਪੜ ਦੇ ਸਫਾਈ ਕਾਰਜ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ।
Advertisement

ਕੁਲਵਿੰਦਰ ਸਿੰਘ ਗਿੱਲ
ਅਹਿਮਦਗੜ੍ਹ, 3 ਜੁਲਾਈ
ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦਾ ਨਿਰੀਖਣ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਭਵਿੱਖ ਵਿੱਚ ਮੀਲ ਦਾ ਪੱਧਰ ਸਾਬਤ ਹੋਣਗੇ ਅਤੇ ਲੰਬੇ ਸਮੇਂ ਤੱਕ ਯਾਦ ਰੱਖੇ ਜਾਣਗੇ । ਉਨ੍ਹਾਂ ਦੱਸਿਆ ਕਿ ਹਲਕਾ ਅਮਰਗੜ੍ਹ ਅਧੀਨ ਪੈਂਦੇ 107 ਪਿੰਡਾਂ ਵਿੱਚ 149 ਛੱਪੜਾਂ ਦੀ ਸਾਫ-ਸਫਾਈ, 5 ਪੇਂਡੂ ਲਾਇਬੇਰਰੀਆਂ, 30 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ।

Advertisement

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਣ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਅਤੇ ਨਾ ਹੀ ਛੱਪੜਾਂ ਦੀ ਸਾਫ ਸਫਾਈ ਦੀ ਸਾਰ ਲਈ ਗਈ। ਉਨ੍ਹਾਂ ਅਮਰਗੜ੍ਹ ਬਲਾਕ ਦੇ ਪਿੰਡ ਗੁਆਰਾ,ਰੁੜਕੀ ਕਲ੍ਹਾ,ਨਾਰੀਕੇ ਕਲ੍ਹਾ ਅਤੇ ਨਾਰੀਕੇ ਖੁਰਦ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ। ਇਨ੍ਹਾਂ ਦੋਹਾਂ ਤੋਂ ਪਿੰਡ ਦੀ ਖੁਸ਼ਹਾਲੀ ਤੇ ਪਿੰਡ ਦੀ ਜਵਾਨੀ ਬਾਰੇ ਪਤਾ ਚੱਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਜਾਂ ਮੌਜੂਦਾ ਖੇਡ ਮੈਦਾਨ ਨੂੰ ਅੱਪਗ੍ਰੇਡ ਕਰਨ ਦਾ ਟੀਚਾ ਮਿੱਥਿਆ ਹੈ ਇਸ ਤਹਿਤ ਹਲਕੇ ਦੇ 30 ਪਿੰਡਾਂ ਵਿੱਚ ਖੇਡ ਮੈਦਾਨ ਅਪਗ੍ਰੇਟ ਅਤੇ ਨਵੇਂ ਬਣਾਉਣ ਦਾ ਟੀਚਾ ਰੱਖਿਆ ਹੈ ਅਤੇ ਸਾਰੇ ਪੰਜਾਬ ਦੇ ਛੱਪੜਾਂ ਦੀ ਸਫਾਈ ਦਾ ਬੀੜਾ ਚੁੱਕਿਆ ਹੋਇਆ ਹੈ। ਇਹ ਇੱਕ ਅਜਿਹਾ ਕਦਮ ਹੈ ਜੋ ਪਿੰਡਾਂ 'ਚ ਵੱਸਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਸਰਕਾਰ ਦੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ 'ਨਸ਼ਾ-ਮੁਕਤ ਪੰਜਾਬ' ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Advertisement
Advertisement

Advertisement
Author Image

Inderjit Kaur

View all posts

Advertisement