ਖੰਨਾ: ਏਐੱਸ ਕਾਲਜ ਦਾ ਨਤੀਜਾ ਸ਼ਾਨਦਾਰ
04:37 AM Feb 04, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਫਰਵਰੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਸੀਏ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਇੱਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਦਿਲਪ੍ਰੀਤ ਕੌਰ ਨੇ 80.80 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਮਨਿੰਦਰ ਕੌਰ ਨੇ 78.13 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਤੇ ਗੁਰਲੀਨ ਕੌਰ ਨੇ 77.87 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ ਅਤੇ ਕਵਿਤਾ ਗੁਪਤਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।
Advertisement
Advertisement
Advertisement