ਗਿੱਦੜਬਾਹਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਪੱਤਰ ਪ੍ਰੇਰਕ
ਗਿੱਦੜਬਾਹਾ, 12 ਅਪਰੈਲ
ਗਿੱਦੜਬਾਹਾ ਦੀ ਨਵੀਂ ਅਨਾਜ ਮੰਡੀ ਵਿੱਚ ਅੱਜ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਸਨੀ ਢਿੱਲੋਂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਵੱਲੋਂ ਆੜ੍ਹਤੀ ਫਰਮ ਮੈਸ. ਰਾਮਜੀ ਦਾਸ, ਅਮਿਤ ਕੁਮਾਰ ਦੇ ਕਿਸਾਨ ਗੁਰਚਰਨ ਸਿੰਘ ਵਾਸੀ ਗਿੱਦੜਬਾਹਾ ਦੀ ਕਣਕ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਉਕਤ ਕਣਕ ਖਰੀਦ ਏਜੰਸੀ ਪਨਗ੍ਰੇਨ ਦੇ ਇੰਸਪੈਕਟਰ ਲੋਕੇਸ਼ ਬਾਂਸਲ ਅਤੇ ਵਨੀਤ ਮਿੱਤਲ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਤੇ ਖਰੀਦ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਨਿਲ ਖੁੰਗਰ ਨੇ ਕਿਹਾ ਕਿ ਮੁੱਖ ਮੰਡੀ ਸਮੇਤ ਸਾਰੇ ਖਰੀਦ ਕੇਂਦਰਾਂ ਤੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਏਐੱਫਐੱਸਓ ਰੁਪਿੰਦਰ ਸਿੰਘ ਤੋਂ ਇਲਾਵਾ ਅਮਿਤ ਕੁਮਾਰ ਸਿੰਪੀ ਬਾਂਸਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਨੀਤ ਜਿੰਦਲ ਮੋਂਟੀ, ਲਾਭ ਸਿੰਘ ਸਿੱਧੂ, ਨਵੀਨ ਮਿੱਤਲ, ਮਾਰਕਫੈੱਡ ਦੇ ਮੈਨੇਜਰ ਵਰਿੰਦਰਪਾਲ ਸਿੰਘ ਕਿੰਗਰਾ, ਵੇਅਰਹਾਊਸ ਦੇ ਮੈਨੇਜਰ ਸੰਨੀ ਗੋਇਲ, ਇੰਸਪੈਕਟਰ ਲੋਕੇਸ਼ ਬਾਂਸਲ, ਇੰਸਪੈਕਟਰ ਵਨੀਤ ਮਿੱਤਲ, ਇੰਸਪੈਕਟਰ ਸਚਿਨ ਬਾਂਸਲ, ਇੰਸਪੈਕਟਰ ਗੁਰਵਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਬਲਜੀਤ ਸਿੰਘ, ਲੇਖਾਕਾਰ ਕਨਈਆ ਲਾਲ, ਗੌਰਵ ਕੁਮਾਰ, ਵਿਵੇਕ ਸਿੰਗਲਾ ਆਦਿ ਵੀ ਮੌਜੂਦ ਸਨ।