ਗਿੱਲ ਮਹਾਂ ਸਭਾ ਲੁਧਿਆਣਾ ਦੇ ਪ੍ਰਧਾਨ ਬਣੇ
ਲੁਧਿਆਣਾ: ਮਹਾਂ ਸਭਾ ਲੁਧਿਆਣਾ ਦੇ ਮੈਂਬਰਾਂ ਦੀ ਮੀਟਿੰਗ ਅੱਜ ਇਥੇ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਕੀਤੀ ਗਈ। ਮੀਟਿੰਗ ਬਾਰੇ ਜਨਰਲ ਸਕੱਤਰ ਜਸਵੰਤ ਜ਼ੀਰਖ ਨੇ ਦੱਸਿਆ ਕਿ ਸਦੀਵੀ ਵਿਛੋੜਾ ਦੇ ਗਏ ਸੰਸਥਾ ਦੇ ਪ੍ਰਧਾਨ ਕਰਨਲ ਜੇਐੱਸ ਬਰਾੜ ਦੀ ਥਾਂ ਅੱਜ ਉੱਘੇ ਸਮਾਜ ਚਿੰਤਕ ਬਾਪੂ ਬਲਕੌਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਸੰਸਥਾ ਦੇ ਅਧੂਰੇ ਪਏ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਅਗਲੀ ਵਿਉਂਤਬੰਦੀ ਕਰਦਿਆਂ ਇੱਕ ਯੋਜਨਾ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਪ੍ਰੋ. ਜਗਮੋਹਨ ਸਿੰਘ, ਬਲਕੌਰ ਸਿੰਘ ਗਿੱਲ, ਵਿਗਿਆਨੀ ਬਲਵਿੰਦਰ ਔਲਖ, ਜਸਵੰਤ ਜ਼ੀਰਖ ਅਤੇ ਰਾਕੇਸ਼ ਆਜ਼ਾਦ ਦੇ ਨਾਵਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਮੀਟਿੰਗ ਦੌਰਾਨ ਮੀਟਿੰਗਾਂ ਦੀ ਲਗਾਤਾਰਤਾ ਅਤੇ ਸਮੇਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸੰਸਥਾ ਦਾ ਖਾਤਾ ਚਲਾਉਣ ਲਈ ਵੀ ਮਤਾ ਪਾਸ ਕੀਤਾ ਗਿਆ। ਮਿਟਿੰਗ ਵਿੱਚ ਉਕਤ ਤੋਂ ਇਲਾਵਾ ਕਸਤੂਰੀ ਲਾਲ, ਮਾ. ਸੁਰਜੀਤ ਸਿੰਘ, ਸੁਬੇਗ ਸਿੰਘ, ਪ੍ਰਿੰਸੀਪਲ ਅਜਮੇਰ ਦਾਖਾ, ਐਡਵੋਕੇਟ ਹਰਪ੍ਰੀਤ ਜ਼ੀਰਖ, ਅਰੁਣ ਕੁਮਾਰ, ਜਗਜੀਤ ਸਿੰਘ, ਪ੍ਰਤਾਪ ਸਿੰਘ ਸ਼ਾਮਲ ਸਨ। -ਖੇਤਰੀ ਪ੍ਰਤੀਨਿਧ