ਹੁਸ਼ਿਆਰਪੁਰ: ਇੱਥੋਂ ਦੇ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ‘ਗੁਣਵੱਤਾ ਸਿੱਖਿਆ ਅਤੇ ਸਕੂਲ ਪ੍ਰਸ਼ਾਸਨ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਵਿੱਚ ਕੈਂਪਸ ਡਾਇਰੈਕਟਰ ਚੰਦਰ ਮੋਹਨ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੈਮੀਨਾਰ ਦਾ ਉਦੇਸ਼ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਸਕੂਲ ਪ੍ਰਸ਼ਾਸਨ ਵਿੱਚ ਪ੍ਰਭਾਵਸ਼ਾਲੀ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਡਾ. ਰਿਤੂ ਅਤੇ ਦੇਸ ਰਾਜ ਸ਼ਰਮਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਮੌਜੂਦਾ ਵਿੱਦਿਅਕ ਅਭਿਆਸਾਂ ਅਤੇ ਨੌਜਵਾਨਾਂ ਦੇ ਮਾਨਸਿਕ ਵਿਕਾਸ ਵਿੱਚ ਪ੍ਰਸ਼ਾਸਕਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀ-ਕੇਂਦ੍ਰਿਤ ਸਿੱਖਿਆ ਪ੍ਰਣਾਲੀ, ਅਧਿਆਪਕ ਸਿਖਲਾਈ ਅਤੇ ਕਲਾਸਰੂਮਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਤਕਨੀਕੀ ਉਪਕਰਣਾਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਪ੍ਰਿੰਸੀਪਲ ਰਸ਼ਮੀ ਸ਼ਰਮਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ