ਗੁਰਦੁਆਰਾ ਆਲਮਗੀਰ ਵਿੱਚ ਖੂਨਦਾਨ ਕੈਂਪ
ਲੁਧਿਆਣਾ: ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਇਤਿਹਾਸਕ ਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿੱਖੇ 795ਵਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 80 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਪਤਿੱਤਪੁਣੇ ਨੂੰ ਤਿਆਗਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਅਤੇ ਸ਼ਬਦ ਗੁਰੂ ਗ੍ਰੰਥ ਸਾਹਿਬ ਦੇ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕਰਨ। ਉਨ੍ਹਾਂ ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਕੀਤੇ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਗੁਰਮੀਤ ਸਿੰਘ ਬੋਬੀ ਨੇ ਦੱਸਿਆ ਕਿ ਸਿਵਲ ਹਸਤਪਾਲ ਅਤੇ ਗੁਰੂ ਨਾਨਕ ਹਸਤਪਾਲ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ 80 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਬਲਵਿੰਦਰ ਸਿੰਘ, ਗੁਰਦੀਪ ਸਿੰਘ ਰਾਜੂ, ਭੁਪਿੰਦਰ ਸਿੰਘ, ਤਲਵਿੰਦਰ ਸਿੰਘ ਮੁਲਤਾਨੀ, ਗੁਰਵਿੰਦਰ ਸਿੰਘ ਗੋਲਡੀ, ਸਿਕੰਦਰ ਸਿੰਘ, ਰਾਮ ਸਰਨ ਸਿੰਘ ਸਰਨਾ ਅਤੇ ਸੁਖਵੰਤ ਸਿੰਘ ਚੌਧਰੀ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ