ਗੁਰਦੁਆਰਾ ਕਮੇਟੀ ਨੇ 250 ਗੁਰਮਤਿ ਕੈਂਪ ਲਾਏ
05:04 AM Jun 09, 2025 IST
Advertisement
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 8 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਏ। ਇਹ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ 100 ਕੈਂਪ ਕੌਮੀ ਰਾਜਧਾਨੀ ਦਿੱਲੀ ਵਿਚ ਅਤੇ 150 ਕੈਂਪ ਭਾਰਤ ਦੇ ਹੋਰ ਹਿੱਸਿਆਂ ਵਿੱਚ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਦਾ ਮਕਸਦ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਹੈ। ਇਹ ਕੈਂਪਾਂ ਵਿਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਵੀ ਸਿਖਾਈ ਜਾ ਰਹੀ ਹੈ। ਸ੍ਰੀ ਕਰਮਸਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦਾ ਸਿਮਰਨ ਕਰਨ ਵੇਲੇ ਹੌਲੀ-ਹੌਲੀ ਪਾਠ ਪੜ੍ਹਿਆ ਕਰਨ। ਉਨ੍ਹਾਂ ਕਿਹਾ ਕਿ ਬੇਸ਼ੱਕ ਜ਼ਿੰਦਗੀ ਦੀ ਰਫਤਾਰ ਬਹੁਤ ਤੇਜ਼ ਹੋਈ ਹੈ ਪਰ ਮਨ ਨੂੰ ਸ਼ਾਂਤੀ ਤਾਂ ਹੀ ਮਿਲੇਗੀ ਜੇ ਅਸੀਂ ਮਨ ਨੂੰ ਪੂਰੀ ਤਰ੍ਹਾਂ ਗੁਰਬਾਣੀ ਨਾਲ ਜੋੜੀਏ।
Advertisement
Advertisement
Advertisement