ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਗੱਠੜੀ ਘਰ ਲੋਕ ਅਰਪਣ
ਖੇਤਰੀ ਪ੍ਰਤੀਨਿਧ
ਪਟਿਆਲਾ, 11 ਅਪਰੈਲ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਅੱਜ ਸੰਗਤ ਨੂੰ ਸਮਰਪਿਤ ਕੀਤਾ ਗਿਆ। ਗੱਠੜੀ ਘਰ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਮੈਂਬਰ ਜਥੇਦਾਰ ਜਸਮੇਰ ਸਿੰਘ ਲਾਲੜੂ ਅਤੇ ਬਾਬਾ ਇੰਦਰ ਸਿੰਘ ਕਾਰਸੇਵਾ ਵਾਲਿਆਂ ਨੇ ਸਾਂਝੇ ਤੌਰ ’ਤੇ ਕੀਤਾ।
ਗੁਰਦਵਾਰਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠਲੇ ਇਸ ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਜੀਤ ਸਿੰਘ ਬਘੌਰਾ ਵੀ ਮੌਜੂਦ ਰਹੇ। ਉੰਦਘਾਟਨ ਮਗਰੋਂ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਰਾਵਾਂ ਦੇ ਕਾਰਜ ਅਤੇ ਲੰਗਰ ਹਾਲ ਵਿੱਚ ਗੈਸ ਪਾਈਪਲਾਈਨ ਦੀ ਸ਼ੁਰੂਆਤ ਕਰਵਾਈ ਗਈ ਸੀ। ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਕਈ ਨਿਰਮਾਣ ਕਾਰਜਾਂ ਦੀ ਜ਼ਿੰਮੇਵਾਰੀ ਬਾਬਾ ਇੰਦਰ ਸਿੰਘ ਕਾਰਵਾਲੇ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਇਨ੍ਹਾ ਕਾਰਜਾਂ ’ਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।
ਇਸ ਮੌਕੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ ਤੇ ਮਨਦੀਪ ਸਿੰਘ ਭਲਵਾਨ, ਅਕਾਊਂਟੈਂਟ ਗੁਰਮੀਤ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ, ਸਹਾਇਕ ਰਿਕਾਰਡ ਕੀਪਰ ਹਜ਼ੂਰ ਸਿੰਘ ਸਮਾਣਾ ਤੇ ਮਨਜੀਤ ਸਿੰਘ ਪਵਾਰ ਸਮੇਤ ਤਰਸਵੀਰ ਸਿੰਘ ਲਾਡਬੰਜਾਰਾ ਤੇ ਕੰਵਰਪਾਲ ਬੇਦੀ ਤੇ ਹੋਰ ਮੌਜੂਦ ਸਨ।