ਖੰਨਾ: ਇੱਥੋਂ ਦੇ ਉੱਤਮ ਨਗਰ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਦਾਸ ਜੀ ਵਿੱਚ ਅੱਜ ਸਵੇਰੇ ਧਾਰਮਿਕ ਸਮਾਗਮ ਹੋਏ ਜਿਸ ’ਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਲੰਗਰ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਹਾਲ ਦੀ ਆਰੰਭਤਾ ਕੀਤੀ ਗਈ। ਇਸ ਉਪਰੰਤ ਗੁਰਦੁਆਰਾ ਸਾਹਿਬ ਦੀ ਨਿਰੰਤਰ ਸੇਵਾ ਨਿਭਾਅ ਰਹੇ ਮਹਿੰਦਰ ਸਿੰਘ ਗਿੱਲ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲੇ ਪੰਜ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਅਤੇ ਅਤੁੱਟ ਲੰਗਰ ਵਰਤਾਏ ਗਏ।-ਨਿੱਜੀ ਪੱਤਰ ਪ੍ਰੇਰਕ