ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿੱਚ ਵਿਸਾਖੀ ਮੇਲਾ 13 ਤੋਂ
ਦੇਵੀਗੜ੍ਹ: ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਿੱਚ ਜਥੇਦਾਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਵਿਸਾਖੀ ਮੇਲਾ 13 ਤੇ 14 ਤਰੀਕ ਨੂੰ ਮਨਾਇਆ ਜਾ ਰਿਹਾ ਹੈ। ਸੁੱਚਾ ਸਿੰਘ ਨੰਦਗੜ੍ਹ, ਬਾਬਾ ਰਤਨ ਸਿੰਘ ਭੂਰੀ ਵਾਲੇ ਅਤੇ ਚਰਨਜੀਤ ਸਿੰਘ ਭੈਣੀ ਨੇ ਦੱਸਿਆ ਕਿ 12 ਅਪਰੈਲ ਨੂੰ ਆਖੰਡ ਪਾਠ ਆਰੰਭ ਹੋਣਗੇ, 13 ਨੂੰ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਤਿਹਾਸਿਕ ਪਿੰਡ ਘੜਾਮ ਵਿੱਚ ਪੀਰ ਭੀਖਮ ਸ਼ਾਹ ਦੀ ਦਰਗਾਹ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਰਾਗੀ ਅਤੇ ਢਾਡੀ ਜਥੇ ਕੀਰਤਨ ਤੇ ਵਾਰਾਂ ਗਾਉਣਗੇ। ਮੇਲਾ ਕਮੇਟੀ ਵੱਲੋਂ ਮਿਤੀ 14 ਅਪਰੈਲ ਨੂੰ ਵਿਸ਼ਾਲ ਕਬੱਡੀ ਟੂਰਨਾਮੈਂਟ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਦੂਰੋਂ ਦੂਰੋਂ ਮੁੰਡੇ ਅਤੇ ਕੁੜੀਆਂ ਦੀਆਂ ਟੀਮਾਂ ਭਾਗ ਲੈਣਗੀਆਂ। ਜਿਸ ਵਿੱਚ ਜੇਤੂ ਟੀਮਾਂ ਨੂੰ ਵੱਡੇ ਵੱਡੇ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ। -ਪੱਤਰ ਪ੍ਰੇਰਕ