ਗੁਰਦੁਆਰਾ ਬਾਉਲੀ ਸਾਹਿਬ ਦੇ ਕੰਪਲੈਕਸ ’ਚ ਛਾਂਦਾਰ ਬੂਟੇ ਲਾਏ
05:14 AM Apr 16, 2025 IST
ਗੁਰਦੁਆਰਾ ਕੰਪਲੈਕਸ ’ਚ ਛਾਂਦਾਰ ਬੂਟੇ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਵਾਲੇ ਤੇ ਮੈਨੇਜਰ ਗੁਰਾ ਸਿੰਘ ਮਾਨ।
Advertisement
ਸ੍ਰੀ ਗੋਇੰਦਵਾਲ ਸਾਹਿਬ: ਗੁਰਦੁਆਰਾ ਬਾਉਲੀ ਸਾਹਿਬ ਦੇ ਕੰਪਲੈਕਸ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਅੱਜ ਸੰਪਰਦਾਇ ਖਡੂਰ ਸਾਹਿਬ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੇ ਨਿਰਦੇਸ਼ ਅਨੁਸਾਰ ਬਾਬਾ ਗੁਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਬਾਉਲੀ ਸਾਹਿਬ ’ਚ ਛਾਂਦਾਰ ਬੂਟੇ ਲਾਏ ਗਏ। ਇਸ ਮੌਕੇ ਬੂਟੇ ਲਾਉਣ ਦੀ ਸ਼ੁਰੂਆਤ ਕਰਦਿਆਂ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਨੇ ਅਰਦਾਸ ਕੀਤੀ ਜਿਸ ਮਗਰੋਂ ਸਮੁੱਚੇ ਗੁਰਦੁਆਰਾ ਕੰਪਲੈਕਸ ’ਚ ਛਾਂਦਾਰ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਵਾਤਾਵਰਣ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸੰਗਤ ਦੀ ਸਹੂਲਤ ਲਈ ਸਮੁੱਚੇ ਗੁਰਦੁਆਰਾ ਕੰਪਲੈਕਸ ਵਿੱਚ ਇੱਕ ਦਰਜਨ ਦੇ ਕਰੀਬ ਛਾਂਦਾਰ ਬੂਟੇ ਲਾਏ ਗਏ ਹਨ। ਇਸ ਮੌਕੇ ਅਕਾਊਂਟੈਂਟ ਸੁਖਦੇਵ ਸਿੰਘ, ਖਜ਼ਾਨਚੀ ਪਰਮਜੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਹੀਰਾ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement