ਗੁਰਦੁਆਰਾ ਹਰਨਾਮ ਨਗਰ ਵੱਲੋਂ ਸਿਹਤ ਜਾਂਚ ਕੈਂਪ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਪਰੈਲ
ਗੁਰਦੁਆਰਾ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਅਧੀਨ ਚੱਲਦੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਨੇ ਵੱਖ ਵੱਖ ਬਿਮਾਰੀਆਂ ਦੇ 200 ਦੇ ਕਰੀਬ ਮਰੀਜ਼ਾਂ ਦਾ ਨਰੀਖਣ ਕੀਤਾ।
ਕੈਂਪ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਕੀਤੀ ਜਦਕਿ ਕੈਂਪ ਦਾ ਉਦਘਾਟਨ ਸਰਦਾਰਨੀ ਇੰਦਰਜੀਤ ਕੌਰ ਮੇਅਰ ਲੁਧਿਆਣਾ ਵੱਲੋਂ ਕੀਤਾ ਗਿਆ। ਉਨ੍ਹਾਂ ਗੁਰਦਵਾਰਾ ਸਾਹਿਬ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਅਤੇ ਮੁਫ਼ਤ ਡਾਕਟਰੀ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੌਂਸਲਰ ਮਹਿਕ ਟੀਨਾ ਅਤੇ ਆਪ ਆਗੂ ਗੁਰਕਰਨ ਸਿੰਘ ਟੀਨਾ ਵੀ ਹਾਜ਼ਰ ਸਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਸਲੂਜਾ, ਬਲਦੇਵ ਸਿੰਘ, ਗੁਰਚਰਣ ਸਿੰਘ ਚੰਨ, ਦਿਲਜੰਗ ਸਿੰਘ, ਅਮਰਜੀਤ ਸਿੰਘ ਟੋਨੀ ਮੱਕੜ, ਕੁਲਵਿੰਦਰ ਸਿੰਘ ਲਾਡੀ, ਜਗਤਾਰ ਸਿੰਘ ਸੋਨੀ, ਅਮਰਜੀਤ ਸਿੰਘ ਪਰੂਥੀ, ਮੋਹਿੰਦਰ ਪਾਲ ਸਿੰਘ ਗਿਲਹੋਤਰਾ, - ਭੁਪਿੰਦਰ ਸਿੰਘ ਸਲੂਜਾ, ਸੁਰਿੰਦਰ ਪਾਲ ਸਿੰਘ, ਕੁਲਦੀਪ ਸਿੰਘ ਦੀਪਾ ਅਤੇ ਰਜਿੰਦਰ ਸਿੰਘ ਸਮੇਤ ਕਈ ਮੈਂਬਰ ਹਾਜ਼ਰ ਸਨ।