ਗੁਰੂ ਤੇਗ਼ ਬਹਾਦਰ ਦੀ ਸ਼ਤਾਬਦੀ ਮਨਾਉਣ ਦੀਆਂ ਤਿਆਰੀਆਂ
ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਨਾਲ ਸਬੰਧਤ ਸ਼ਤਾਬਦੀ ਨੂੰ ਸਮਰਪਿਤ ਕੌਮੀ ਰਾਜਧਾਨੀ ਦੀਆਂ ਬੀਬੀਆਂ ਦਾ ਵਿਸ਼ੇਸ਼ ਸਮਾਗਮ ਦਿੱਲੀ ਕਮੇਟੀ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ 26 ਅਤੇ 27 ਜੁਲਾਈ ਨੂੰ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਨਾਲ ਸਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਆਗੂ ਬੀਬੀ ਰਣਜੀਤ ਕੌਰ ਦੀ ਅਗਵਾਈ ਹੇਠ ਹੋਰ ਅਹੁਦੇਦਾਰਾਂ ਦੀ ਮੀਟਿੰਗ ਕਮੇਟੀ ਦੇ ਦਫਤਰ ਵਿੱਚ ਕੀਤੀ ਗਈ। ਮੀਟਿੰਗ ਬਾਰੇ ਰਣਜੀਤ ਕੌਰ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਨਾਲ ਸਬੰਧਤ ਸ਼ਤਾਬਦੀ ਸ਼ਰਧਾ ਨਾਲ ਮਨਾਈ ਜਾਵੇਗੀ। ਇਸ ਦੇ ਸਬੰਧ ਵਿੱਚ 26 ਅਤੇ 27 ਜੁਲਾਈ ਨੂੰ ਕਰਵਾਏ ਜਾ ਰਹੇ ਸਬੰਧਤ ਸਮਾਗਮ ਦੀ ਰੂਪਰੇਖਾ ਉਲੀਕਣ ਲਈ ਅੱਜ ਮੀਟਿੰਗ ਕੀਤੀ ਗਈ। ਇਸ ਵਿੱਚ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਅਤੇ ਹੋਰ ਬੀਬੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪ੍ਰੋਗਰਾਮ ਦੀ ਰੂਪ ਰੇਖਾ ਦੇ ਇਲਾਵਾ ਦਿੱਲੀ ਭਰ ਤੋਂ ਸਮਾਗਮ ਲਈ ਬੀਬੀਆਂ ਦੇ ਆਉਣ, ਸਮਾਗਮ ਦੌਰਾਨ ਉਨ੍ਹਾਂ ਅਹੁਦੇਦਾਰਾਂ ਦੀਆਂ ਡਿਊਟੀਆਂ ਅਤੇ ਸਮੁੱਚੇ ਪ੍ਰਬੰਧ ਨੂੰ ਲੈ ਕੇ ਇਸ ਮੀਟਿੰਗ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀਬੀਆਂ ਦੇ ਨਿਰੋਲ ਸਮਾਗਮ ਦੌਰਾਨ ਕੀਰਤਨ ਦਰਬਾਰ, ਸਾਖੀਆਂ ਅਤੇ ਧਾਰਮਿਕ ਕਵਿਤਾਵਾਂ ਦਾ ਪਾਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖਾਂ ਵਿੱਚ ਸੰਗਤ ਵੱਲੋਂ ਕਮੇਟੀ ਦੇ ਆਗੂਆਂ ਵੱਲੋਂ ਆਪਣੇ ਘਰਾਂ ਵਿੱਚ ਸਹਿਜ ਪਾਠ ਆਰੰਭ ਕਰਨ ਬਾਰੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।