ਗੁਰਨਾਮ ਸਿੰਘ ਅਕੀਦਾਪਟਿਆਲਾ 29 ਜੂਨਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੇ ਆਗਮਨ ਪੁਰਬ ਮੌਕੇ ਗੁਰੂ ਸਾਹਿਬ ਦੀ ਚਰਨਛੋਹ ਧਰਤੀ ਅਤੇ ਪਾਵਨ ਇਤਿਹਾਸਕ ਅਸਥਾਨ ਪਾਤਸ਼ਾਹ ਨੌਵੀਂ ਬਹਾਦਰਗੜ੍ਹ ਸਾਹਿਬ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 350 ਸਾਲਾ ਸਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ’ਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਮਨਾਉਣ ਜਾ ਰਹੀ ਤਾਂ ਕਿ ਸਮੁੱਚੀ ਦੁਨੀਆ ਤੱਕ ਗੁਰੂ ਸਾਹਿਬ ਦਾ ਫ਼ਲਸਫ਼ੇ ਪਹੁੰਚਾਇਆ ਜਾ ਸਕੇ। ਇਸ ਮੌਕੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਮੈਨੇਜਰ ਭਾਗ ਸਿੰਘ ਚੌਹਾਨ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਜਗਜੀਤ ਸਿੰਘ ਕੋਹਲੀ, ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਤਰਲੋਕ ਸਿੰਘ ਤੌਰਾ, ਬਲਵਿੰਦਰ ਸਿੰਘ ਦੌਣਕਲਾਂ, ਭੁਪਿੰਦਰ ਸਿੰਘ ਸ਼ੇਖ਼ੂਪੁਰਾ, ਕੁਲਦੀਪ ਸਿੰਘ ਹਰਪਾਲਪੁਰ, ਸੁਖਜੀਤ ਸਿੰਘ ਬਘੌਰਾ, ਸਾਬਕਾ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ, ਗੁਰਦੀਪ ਸਿੰਘ ਸ਼ੇਖ਼ੂਪੁਰਾ, ਪਲਵਿੰਦਰ ਸਿੰਘ ਰਿੰਕੂ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ ਅਤੇ ਪ੍ਰਚਾਰਕ ਜਸਵੀਰ ਸਿੰਘ ਹਾਜ਼ਰ ਸਨ।