ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗਿਆਨੀ ਸਤਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਇਥੋਂ ਦੇ ਗੁਰਦੁਆਰਾ ਬੇਗਮਪੁਰਾ ਸਾਹਿਬ ਗਲਵੱਡੀ ਤੋਂ ਹੋਈ ਜੋ ਬੱਸ ਅੱਡੇ, ਅਮਲੋਹ ਰੋਡ, ਲਲਹੇੜੀ ਚੌਂਕ, ਮਲੇਰਕੋਟਲਾ ਚੌਕ, ਸਮਰਾਲਾ ਰੋਡ, ਰਾਮਗੜ੍ਹੀਆ ਭਵਨ, ਲਿਬੜਾ, ਬੀਜਾ, ਮੰਡਿਆਲਾ ਕਲਾਂ ਤੋਂ ਹੁੰਦਾ ਤੋਂ ਹੋਇਆ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੁੱਜ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਵੱਖ ਵੱਖ ਗਤਕਾ ਪਾਰਟੀਆਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਘੋੜੇ, ਹਾਥੀ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੇ ਸਵਾਗਤ ਲਈ ਵੱਖ ਵੱਖ ਥਾਵਾਂ ’ਤੇ ਗੇਟ ਸਜਾਏ ਗਏ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੇ ਗਤਕੇ ਦੇ ਜੌਹਰ ਦਿਖਾਏ ਅਤੇ ਰਾਗੀ ਢਾਡੀ ਜਥਿਆਂ ਨੇ ਕੀਰਤਨ ਤੇ ਕਥਾ ਵਾਰਾਂ ਗਾਈਆਂ। ਇਸ ਮੌਕੇ ਜਥੇਦਾਰ ਦਵਿੰਦਰ ਸਿੰਘ ਖੱਟੜਾ ਮੈਂਬਰ ਸ਼੍ਰੋਮਣੀ ਕਮੇਟੀ, ਨਵਤੇਜ ਸਿੰਘ, ਭਾਈ ਸਤਨਾਮ ਸਿੰਘ, ਭਾਈ ਕੇਹਰ ਸਿੰਘ ਅਤੇ ਹਰਪਾਲ ਸਿੰਘ ਜੱਲ੍ਹਾ ਨੇ ਸੰਗਤ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਸਮਾਜ ਭਲਾਈ ਦੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਇਤਿਹਾਸ ਨੂੰ ਸੰਭਾਲਣ ਲਈ ਉਤਸ਼ਾਹਿਆ। ਇਸ ਮੌਕੇ ਅਕਾਲੀ ਦਲ ਦੇ ਹਲਕਾ ਖੰਨਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਰਾਜਿੰਦਰ ਸਿੰਘ ਜੀਤ, ਹਰਜੀਤ ਸਿੰਘ ਭਾਟੀਆ, ਗੁਰਚਰਨ ਸਿੰਘ, ਨਰਿੰਦਰਜੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਸੌਂਦ, ਪੁਸ਼ਕਰਰਾਜ ਸਿੰਘ ਰੂਪਰਾਏ, ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਤੇ ਹੋਰ ਹਾਜ਼ਰ ਸਨ।