ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਪੱਤਰ ਪ੍ਰੇਰਕ
ਅਮਲੋਹ, 6 ਜੁਲਾਈ
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਉਤਸਵ ਨੂੰ ਮੁੱਖ ਰੱਖ ਕੇ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਅਮਲੋਹ ਵਲੋਂ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਵਿਚ ਸਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ 5 ਪਿਆਰਿਆਂ ਨੇ ਕੀਤੀ, ਜਿਨ੍ਹਾਂ ਦੇ ਪਿਛੇ ਸੰਗਤਾਂ ਕੀਰਤਨ ਅਤੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਅਮਲੋਹ ਤੋਂ ਸੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀ ਸੌਂਟੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੇ ਨਾਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕਾਲਸਨਾ, ਖਜ਼ਾਨਚੀ ਰਜਿੰਦਰਪਾਲ ਸਿੰਘ ਢਿੱਲੋਂ, ਬਲਦੇਵ ਸਿੰਘ ਮਾਜਰਾ, ਬਲਵੀਰ ਸਿੰਘ ਗੋਸ਼ਲ ਅਤੇ ਮਲਕੀਤ ਸਿੰਘ ਗੋਸਲ ਆਦਿ ਪੈਦਲ ਚੱਲ ਰਹੇ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਤਕੀਆ ਮਹੱਲਾ ਅਮਲੋਹ ਦੇ ਪ੍ਰਧਾਨ ਦਵਿੰਦਰ ਸਿੰਘ ਬਿੱਟੂ, ਮੀਤ ਪ੍ਰਧਾਨ ਤੇਜਪਾਲ ਸਿੰਘ, ਜਗਤਾਰ ਸਿੰਘ ਔਲਖ, ਖਜਾਨਚੀ ਵਰਿੰਦਰ ਸਿੰਘ ਰਾਣਾ, ਹਰਪ੍ਰੀਤ ਸਿੰਘ ਔਲਖ, ਮੈਬਰ ਡਿੰਪਲ ਨੰਦਾ, ਜਸਵੰਤ ਸਿੰਘ ਔਲਖ, ਬਿੰਦਰ ਸਿੰਘ, ਜਸ਼ਨ ਰਾਣਾ, ਸਤਵਿੰਦਰ ਸਿੰਘ ਲਾਲੀ, ਸੁਖਵਿੰਦਰ ਸਿੰਘ ਗਗਨ, ਸੁਨੀਲ ਕੁਮਾਰ, ਨਿਰਮਲ ਸਿੰਘ ਔਲਖ, ਮਨਮੀਤ ਸਿੰਘ ਔਲਖ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆ ਫ਼ਲਾਂ ਦਾ ਲੰਗਰ ਲਗਾਇਆ। ਇਸ ਮੌਕੇ ਉਨ੍ਹਾਂ ਵਧੀਆ ਕਾਰਗੁਜ਼ਾਰੀ ਬਦਲੇ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਕੌਂਸਲਰ ਅਤੁੱਲ ਲੁਟਾਵਾ, ਕੁਲਵਿੰਦਰ ਸਿੰਘ ਅਤੇ ਰੂਪ ਸਿੰਘ ਦਾ ਵਧੀਆ ਸੇਵਾਵਾਂ ਬਦਲੇ ਵਿਸੇਸ਼ ਸਨਮਾਨ ਕੀਤਾ ਗਿਆ।