ਪੱਤਰ ਪ੍ਰੇਰਕਫਗਵਾੜਾ, 31 ਜਨਵਰੀਇਥੇ ਕਾਰ ’ਤੇ ਜਾਅਲੀ ਨੰਬਰ ਪਲੇਟ ਲਗਾਉਣ ਵਾਲੇ ਦੋ ਵਿਅਕਤੀਆਂ ਨੂੰ ਸਿਟੀ ਪੁਲੀਸ ਨੇ ਕਾਬੂ ਕੀਤਾ ਹੈ। ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਚੋਰੀ ਕਰਨ ਦੇ ਆਦੀ ਹਨ ਤੇ ਅੱਜ ਵੀ ਦੋਵੇਂ ਕਰੂਜ ਕਾਰ ’ਤੇ ਜਾਅਲੀ ਨੰਬਰ ਪਲੇਟ ਲਗਾ ਕੇ ਫਗਵਾੜਾ ਵੱਲ ਨੂੰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਹਨ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਨਾਕਾ ਲਗਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨੀ ਕੁਮਾਰ ਵਾਸੀ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਗੁਰਭੇਜ ਸਿੰਘ ਵਾਸੀ ਰਾਇਲ ਸਟੇਟ ਨੇੜੇ ਗੈਂਡ ਸਕੂਲ ਕਾਲਿਆ ਵਾਲਾ ਮੌੜ ਥਾਣਾ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ।