ਘਟਾੜਾ ਸ਼ਿਕਲੀਗਰ ਸਿੱਖ ਭਾਈਚਾਰੇ ਦੇ ਪ੍ਰਧਾਨ ਨਿਯੁਕਤ
07:33 AM May 09, 2025 IST
Advertisement
ਬਨੂੜ: ਸ਼ਿਕਲੀਗਰ ਸਿੱਖ ਭਾਈਚਾਰੇ ਦੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਲਾਭ ਸਿੰਘ ਬਨੂੜ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਹਰੇਕ ਸੂਬੇ ਦੇ ਮੁੱਖ ਮੰਤਰੀ ਨੂੰ ਮਿਲ ਕੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ।
ਕੌਮੀ ਪ੍ਰਧਾਨ ਲਾਭ ਸਿੰਘ ਬਨੂੜ ਨੇ ਦੱਸਿਆ ਕਿ ਮੀਟਿੰਗ ਵਿਚ ਦਵਿੰਦਰ ਸਿੰਘ ਘਟਾੜਾ ਨੂੰ ਸ਼ਿਕਲੀਗਰ ਸਿੱਖ ਭਾਈਚਾਰੇ ਦਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸੂਬੇ ਦੇ ਨਵ ਨਿਯੁਕਤ ਪ੍ਰਧਾਨ ਦਵਿੰਦਰ ਸਿੰਘ ਨੇ ਜਥੇਬੰਦੀ ਦੇ ਕੌਮੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕAdvertisement
Advertisement
Advertisement
Advertisement