ਘਰ ਦੀ ਛੱਤ ਡਿੱਗਣ ਕਾਰਨ ਲੜਕੀ ਦੀ ਮੌਤ
03:52 AM Jul 05, 2025 IST
Advertisement
ਗੁਰਿੰਦਰ ਸਿੰਘ
ਲੁਧਿਆਣਾ, 4 ਜੁਲਾਈ
ਇੱਥੇ ਮਾਡਲ ਟਾਊਨ ਸਥਿਤ ਡਾਕਟਰ ਅੰਬੇਡਕਰ ਨਗਰ ਵਿੱਚ ਘਰ ਦੀ ਛੱਤ ਡਿੱਗਣ ਕਾਰਨ 13 ਸਾਲਾ ਲੜਕੀ ਦੀ ਮੌਤ ਹੋ ਗਈ ਹੈ ਜਦਕਿ ਉਸ ਦੇ ਮਾਤਾ, ਪਿਤਾ ਅਤੇ ਭਰਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਉਹ ਸੱਤਵੀਂ ਕਲਾਸ ਦੀ ਵਿਦਿਆਰਥਣ ਹੈ। ਉਹ ਆਪਣੇ ਪਿਤਾ ਹਰਦਿਆਲ ਸਿੰਘ ਕਾਲਾ ਅਤੇ ਮਾਤਾ ਬਲਜਿੰਦਰ ਕੌਰ ਨਾਲ ਬੈੱਡ ’ਤੇ ਸੁੱਤੀ ਪਈ ਸੀ ਜਦਕਿ ਉਸਦਾ ਭਰਾ ਨੇੜੇ ਮੰਜੇ ’ਤੇ ਪਿਆ ਸੀ। ਇਸ ਦੌਰਾਨ ਖਸਤਾ ਹਾਲ ਛੱਤ ਡਿੱਗ ਗਈ। ਹਾਦਸੇ ਦਾ ਪਤਾ ਚੱਲਦਿਆਂ ਹੀ ਇਲਾਕੇ ਦੇ ਲੋਕਾਂ ਨੇ ਪਰਿਵਾਰ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਲੜਕੀ ਦੀ ਮਾਤਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪਿੰਡ ਵਾਸੀਆਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਮੁੜ ਘਰ ਬਣਾਉਣ ਲਈ ਫੌਰੀ ਆਰਥਿਕ ਸਹਾਇਤਾ ਦਿੱਤੀ ਜਾਵੇ।
Advertisement
Advertisement
Advertisement
Advertisement