For the best experience, open
https://m.punjabitribuneonline.com
on your mobile browser.
Advertisement

ਚੇਅਰਮੈਨ ਦੇ ਭਰੋਸੇ ਤੋਂ ਬਾਅਦ ਸੀਵਰਮੈਨਾਂ ਵੱਲੋਂ ਹੜਤਾਲ ਮੁਲਤਵੀ

05:40 AM Jan 29, 2025 IST
ਚੇਅਰਮੈਨ ਦੇ ਭਰੋਸੇ ਤੋਂ ਬਾਅਦ ਸੀਵਰਮੈਨਾਂ ਵੱਲੋਂ ਹੜਤਾਲ ਮੁਲਤਵੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ।  -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਜਨਵਰੀ
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਅਪੀਲ ਤੋਂ ਬਾਅਦ ਨਗਰ ਨਿਗਮ ਦੇ ਸੀਵਰਮੈਨਾਂ ਨੇ ਆਪਣੀ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਚੇਅਰਮੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਹੱਲ ਦਾ ਭਰੋਸਾ ਦਿੱਤਾ ਗਿਆ। ਚੇਅਰਮੈਨ ਨੇ ਯੂਨੀਅਨ ਆਗੂਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਦੀ ਅਪੀਲ ਕਰਦਿਆਂ ਹੜਤਾਲ ਖਤਮ ਕਰਕੇ ਕੰਮ ’ਤੇ ਜਾਣ ਲਈ ਕਿਹਾ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਮੌਜੂਦ ਸਨ।
ਚੰਦਨ ਗਰੇਵਾਲ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨਾਲ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬੇਹਤਰ ਬਣਾਇਆ ਜਾ ਸਕੇ। ਗਰੇਵਾਲ ਨੇ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਥਾਨਕ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਸਮੱਸਿਆਵਾਂ ਦਾ ਹੱਲ ਨਿਗਮ ਪੱਧਰ ’ਤੇ ਹੀ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਪ੍ਰਦੀਪ ਸੈਣੀ, ਯੂਨੀਅਨ ਦੇ ਨੁਮਾਇੰਦੇ ਐਡਵੋਕੇਟ ਰਾਹੁਲ ਆਦੀਆ, ਕਮਲ ਭੱਟੀ ਆਦਿ ਹਾਜ਼ਿਰ ਸਨ।

Advertisement

Advertisement

Advertisement
Author Image

Harpreet Kaur

View all posts

Advertisement