ਚੋਰੀ ਦੇ ਦੋਸ਼ ਹੇਠ ਦੋ ਕਾਬੂ
04:41 AM Jun 28, 2025 IST
Advertisement
ਪੱਤਰ ਪ੍ਰੇਰਕ
ਰਤੀਆ, 27 ਜੂਨ
ਰਤੀਆ ਪੁਲੀਸ ਨੇ ਚੋਰੀ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਸੰਦੀਪ ਉਰਫ਼ ਸਿੱਪੀ ਅਤੇ ਵਿਨੋਦ ਕੁਮਾਰ ਵਾਸੀਆਨ ਰਤੀਆ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲੀਸ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਹਿਸਾਰ ਜੇਲ੍ਹ ਭੇਜ ਦਿੱਤਾ ਹੈ। ਥਾਣਾ ਸਿਟੀ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ 25 ਜੂਨ ਨੂੰ ਟੋਹਾਣਾ ਦੇ ਕਰੰਡੀ ਵਾਸੀ ਸੁਦਰਸ਼ਨ ਸਿੰਘ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਡਲ ਟਾਊਨ ਰਤੀਆ ਵਿੱਚ ਡੇਅਰੀ ਹੈ। ਰਾਤ ਨੂੰ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਗੱਲੇ ’ਚੋਂ 5000 ਰੁਪਏ, ਕੋਲਡ ਡਰਿੰਕ ਬਾਕਸ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਤੇ ਅੱਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
Advertisement
Advertisement
Advertisement
Advertisement