ਚੋਰੀ ਦੇ ਮਾਮਲੇ ਵਿੱਚ ਭਗੌੜਾ ਗ੍ਰਿਫ਼ਤਾਰ
05:05 AM Nov 30, 2024 IST
Advertisement
ਫ਼ਤਹਿਗੜ੍ਹ ਸਾਹਿਬ: ਪੀਓ ਸਟਾਫ ਫ਼ਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਭਗੌੜੇ ਅਮਨਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਆਪਣੇ ਇੱਕ ਸਾਥੀ ਨਾਲ ਰਲ ਕੇ ਚੋਰੀਆਂ ਕਰਦਾ ਸੀ ਅਤੇ ਕਰੀਬ ਤਿੰਨ ਸਾਲ ਪਹਿਲਾਂ ਉਸ ਨੇ ਇੱਕ ਮੋਟਰਸਾਈਕਲ ਚੋਰੀ ਕੀਤਾ ਸੀ। ਇਸ ਮਾਮਲੇ ਵਿੱਚ ਅਮਲੋਹ ਦੀ ਅਦਾਲਤ ਨੇ ਕਰੀਬ ਇੱਕ ਸਾਲ ਪਹਿਲਾਂ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ ਜਿਸ ’ਤੇ ਪੀਓ ਸਟਾਫ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਪੁਲੀਸ ਪਾਰਟੀ ਸਣੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਮਲੋਹ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਸ ਨੂੰ 12 ਦਸੰਬਰ ਤੱਕ ਜੁਡੀਸ਼ੀਅਲ ਰਿਮਾਂਡ ਅਧੀਨ ਜੇਲ੍ਹ ਭੇਜ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement