ਚੱਬੇਵਾਲ ਦੇ ਸਕੂਲਾਂ ਲਈ ਗਰਾਂਟ ਜਾਰੀ
05:35 AM Jan 29, 2025 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਜਨਵਰੀ
ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕੇ ਦੇ ਸਕੂਲਾਂ ਨੂੰ 72.16 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਡਾ. ਇਸ਼ਾਂਕ ਨੇ ਕਿਹਾ ਕਿ ਇਹ ਗਰਾਂਟ ਸਕੂਲਾਂ ਵਿੱਚ ਚਾਰਦੀਵਾਰੀ ਅਤੇ ਇਮਾਰਤ ਦੀ ਮੁਰੰਮਤ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਾਰੀ ਕੀਤੀ ਗਈ 3.42 ਕਰੋੜ ਰੁਪਏ ਦੀ ਰਾਸ਼ੀ ਨਾਲ ਸਕੂਲਾਂ ਵਿਚ ਫਰਨੀਚਰ ਅਤੇ ਨਵੇਂ ਕਲਾਸਰੂਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਸਕੂਲਾਂ ਦੀ ਨੁਹਾਰ ਬਦਲੇਗੀ ਜੋ ਵਿਦਿਆਰਥੀਆਂ ਲਈ ਬੇਹਤਰ ਸਿੱਖਣ-ਸਿਖਾਉਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਡਾ. ਇਸ਼ਾਂਕ ਨੇ ਦੱਸਿਆ ਕਿ ਚੱਬੇਵਾਲ ਦੇ ਸਕੂਲਾਂ ਲਈ ਕੇਵਲ ਜਨਵਰੀ ਮਹੀਨੇ ਵਿੱਚ ਕੁੱਲ 4.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਗਰਾਂਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਵੱਡਾ ਕਦਮ ਹੈ।
Advertisement
Advertisement
Advertisement