For the best experience, open
https://m.punjabitribuneonline.com
on your mobile browser.
Advertisement

ਛੱਤ ਡਿੱਗਣ ਕਾਰਨ ਅੱਠ ਸਾਲਾ ਲੜਕੇ ਦੀ ਮੌਤ, ਇੱਕ ਜ਼ਖਮੀ

04:51 AM Jun 10, 2025 IST
ਛੱਤ ਡਿੱਗਣ ਕਾਰਨ ਅੱਠ ਸਾਲਾ ਲੜਕੇ ਦੀ ਮੌਤ  ਇੱਕ ਜ਼ਖਮੀ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਜੂਨ
ਅੱਜ ਇੱਥੇ ਸਵੇਰੇ ਪੱਛਮੀ ਦਿੱਲੀ ਦੇ ਨਾਂਗਲੋਈ ਖੇਤਰ ਵਿੱਚ ਇੱਕ ਘਰ ਦਾ ਇੱਕ ਹਿੱਸਾ ਡਿੱਗਣ ਨਾਲ ਅੱਠ ਸਾਲ ਦੇ ਲੜਕੇ ਦੀ ਮੌਤ ਹੋ ਗਈ ਜਦੋਂਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਉਨ੍ਹਾਂ ਨੂੰ ਸਵੇਰੇ 7.12 ਵਜੇ ਨਾਂਗਲੋਈ ਦੇ ਕਮਰੂਦੀਨ ਨਗਰ ਵਿੱਚ ਇੱਕ ਸਕੂਲ ਦੇ ਨੇੜੇ ਘਰ ਡਿੱਗਣ ਬਾਰੇ ਇੱਕ ਕਾਲ ਆਈ। ਚਾਰ ਫਾਇਰ ਟੈਂਡਰ ਤੁਰੰਤ ਮੌਕੇ ’ਤੇ ਭੇਜੇ ਗਏ। ਵੰਸ਼ ਨਾਮਕ ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਸੰਜੈ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦਿੱਲੀ ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਦੌਰਾਨ, ਇਹ ਪਾਇਆ ਗਿਆ ਕਿ ਪਹਿਲੀ ਮੰਜ਼ਿਲ ਦੀ ਬਾਲਕੋਨੀ ਅਤੇ ਜ਼ਮੀਨੀ ਮੰਜ਼ਿਲ ਦੀ ਛੱਤ ਡਿੱਗ ਗਈ ਸੀ। ਦੋ ਵਿਅਕਤੀ ਮਲਬੇ ਵਿੱਚ ਫਸ ਗਏ ਸਨ। ਉਨ੍ਹਾਂ ਵਿੱਚੋਂ ਇੱਕ, ਜਿਸ ਦੀ ਪਛਾਣ ਸਾਬੀਰ (45) ਵਜੋਂ ਹੋਈ ਹੈ, ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ ਜਦੋਂਕਿ ਵੰਸ਼ ਨਾਮਕ ਲੜਕਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਦਿੱਲੀ ਦੇ ਸੰਜੈ ਗਾਂਧੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਗਿਆ। ਇਮਾਰਤ ਦੀ ਛੱਤ ਕਿਵੇਂ ਡਿੱਗੀ ਇਸ ਦੀ ਜਾਂਚ ਕੀਤੀ ਜਾਵੇਗੀ। ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਛੱਤ ਅਚਾਨਕ ਡਿੱਗੀ ਹੈ।

Advertisement

Advertisement
Advertisement
Advertisement
Author Image

Advertisement