ਦਸੂਹਾ: ਪਿੰਡ ਗੋਰਸੀਆਂ ਵਿੱਚ ਸਰਪੰਚ ਦਿਲਬਾਗ ਸਿੰਘ ਦੀ ਅਗਵਾਈ ਹੇਠ ਛੱਪੜਾਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਪਿੰਡ ਵਾਸੀਆਂ ਤੇ ਕਿਸਾਨਾਂ ਵੱਲੋਂ ਇਸ ਯਤਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਸ ਨਾਲ ਨਿਕਾਸੀ ਦੀ ਸਮੱਸਿਆ ਦੂਰ ਹੋਣ ਦੇ ਨਾਲ-ਨਾਲ ਪਾਣੀ ਸਬੰਧੀ ਮੁਸ਼ਕਲਾਂ ਤੋਂ ਵੀ ਛੁਟਕਾਰਾ ਮਿਲੇਗਾ। ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੇ ਚਾਰ ਛੱਪੜਾਂ ਦੀ ਸਫ਼ਾਈ ਦਾ ਕਾਰਜ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਕਾਰਜ ਵਿੱਚ ਪਿੰਡ ਵਾਸੀਆਂ ਤੇ ਨੋਜਵਾਨਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ, ਲਖਵਿੰਦਰ ਸਿੰਘ, ਸਰਵਨ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਪ੍ਰਧਾਨ ਸਤਪਾਲ ਸਿੰਘ ਤੇ ਸਕੱਤਰ ਪਰਮਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ। - ਪੱਤਰ ਪ੍ਰੇਰਕ